ਕਿਸਾਨ ਜਥੇਬੰਦੀਆਂ ਨੇ ਖੇਡਿਆ ਨਵਾਂ ਦਾਅ, ਦੇਸ਼ ਭਰ ਚ ਕੀਤਾ ਸੰਘਰਸ਼ ਵਿਸ਼ਾਲ

March 16 2021

ਖੇਤੀ ਕਾਨੂੰਨਾਂ ਖਿਲਾਫ ਡਟੀਆਂ ਕਿਸਾਨ ਜਥੇਬੰਦੀਆਂ ਨੇ ਨਵਾਂ ਦਾਅ ਖੇਡਿਆ ਹੈ। ਅੱਜ ਦੇਸ਼ ਭਰ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੈਂਕ ਦੇ ਨਿੱਜੀਕਰਨ ਖਿਲਾਫ ਹੜਤਾਲ ਦੀ ਹਮਾਇਤ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੇਸ਼ ਦੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਮਿਲ ਕੇ ਘੋਲ ਦਾ ਦਾਇਰਾ ਵਧਾਉਂਦਿਆਂ ਰੇਲਵੇ ਮੁਲਾਜ਼ਮ ਯੂਨੀਅਨਾਂ ਦੇ ਸੱਦੇ ’ਤੇ 15 ਮਾਰਚ ਨੂੰ ‘ਨਿੱਜੀਕਰਨ ਤੇ ਮਹਿੰਗਾਈ ਵਿਰੋਧੀ ਦਿਵਸ’ ਮਨਾਇਆ ਜਾ ਰਿਹਾ ਹੈ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਦੇ ਪ੍ਰਧਾਨ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੇ ਨਾਂ ਐਸਡੀਐਮ’ਜ਼ ਤੇ ਡਿਪਟੀ ਕਮਿਸ਼ਨਰਾਂ ਨੂੰ ਟਰੇਡ ਯੂਨੀਅਨਾਂ ਤੇ ਕਿਸਾਨ ਜਥੇਬੰਦੀਆਂ ਮੰਗ ਪੱਤਰ ਸੌਂਪ ਰਹੀਆਂ ਹਨ। ਇਨ੍ਹਾਂ ਵਿੱਚ ਖੇਤੀ ਕਾਨੂੰਨ ਰੱਦ ਕਰਨ, ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਘਟਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਬੈਂਕਾਂ ਦੇ ਤਜਵੀਜ਼ਤ ਨਿੱਜੀਕਰਨ ਦੇ ਵਿਰੋਧ ’ਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਦੋ ਰੋਜ਼ਾ ਦੇਸ਼ਵਿਆਪੀ ਹੜਤਾਲ ਕੀਤੀ ਜਾ ਰਹੀ ਹੈ। ਨੌਂ ਯੂਨੀਅਨਾਂ ਦੇ ਸਾਂਝੇ ਸੰਗਠਨ- ‘ਯੂਨਾਈਟਿਡ ਫੋਰਮ ਆਫ਼ ਬੈਂਕਿੰਗ ਯੂਨੀਅਨ’ ਨੇ ਦਾਅਵਾ ਕੀਤਾ ਕਿ ਬੈਂਕਾਂ ਦੇ ਲਗਪਗ 10 ਲੱਖ ਕਰਮਚਾਰੀ ਤੇ ਅਧਿਕਾਰੀ ਹੜਤਾਲ ਵਿੱਚ ਹਿੱਸਾ ਲੈ ਰਹੇ ਹਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live