ਕਿਸਾਨਾਂ ਦਾ ਧਰਨਾ 37 ਵੇਂ ਦਿਨ ਵੀ ਜਾਰੀ, ਕਾਨੂੰਨ ਰੱਦ ਕਰਨ ਦੀ ਮੰਗ ਤੇ ਡਟੇ ਕਿਸਾਨ

October 31 2020

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 37ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਇਹ ਧਰਨਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ।ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਦੁਸਹਿਰੇ ਵਾਲੇ ਦਿਨ ਵੀ ਕਿਸਾਨਾਂ ਨੇ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਜਮ ਕੇ ਭੜਾਸ ਕੱਢੀ ਤੇ ਮੋਦੀ ਸਰਕਾਰ ਮੁਰਦਾਬਦ ਦੇ ਨਾਅਰੇ ਵੀ ਲਗਾਏ।ਜ਼ਿਕਰਯੋਗ ਹੈ ਕਿ ਦਿੱਲੀ-ਐਨ. ਸੀ. ਆਰ. ਅਤੇ ਇਸ ਦੇ ਨਾਲ ਲੱਗਦੇ ਸੂਬਿਆਂ ਹਰਿਆਣਾ, ਪੰਜਾਬ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਚ ਗੰਭੀਰ ਹੁੰਦੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੱਲ੍ਹ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਕ ਕਮਿਸ਼ਨ ਦੇ ਗਠਨ ਸਬੰਧੀ ਆਦੇਸ਼ ਨੂੰ ਮਨਜ਼ੂਰੀ ਦਿੱਤੀ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬੀਤੇ ਦਿਨ ਇਕ ਅਧਿਆਦੇਸ਼ ਰਾਹੀਂ ਹਵਾ ਪ੍ਰਦੂਸ਼ਣ ਦੇ ਖ਼ਤਰੇ ਨਾਲ ਨਜਿੱਠਣ ਲਈ ਇਸ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਹੈ।ਦੱਸ ਦਈਏ ਕਿ ਹਵਾ ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਬਣਾਏ ਇਸ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਤੇ 5 ਸਾਲ ਦੀ ਕੈਦ ਅਤੇ ਇਕ ਕਰੋੜ ਰੁਪਏ ਤੱਕ ਦਾ ਜੁਰਮਾਨਾ ਲਾਉਣ ਦਾ ਆਦੇਸ਼ ਹਨ। ਕਮਿਸ਼ਨ ਵਲੋਂ ਬਣਾਏ ਗਏ ਨਿਯਮਾਂ ਚ ਬਦਲਾਅ ਕਰਨ ਦਾ ਅਧਿਕਾਰ ਸਿਰਫ਼ ਸੰਸਦ ਕੋਲ ਹੋਵੇਗਾ ਅਤੇ ਕਮਿਸ਼ਨ ਦੇ ਹੁਕਮਾਂ ਨੂੰ ਸਿਰਫ਼ ਐਨ. ਜੀ. ਟੀ. ਚ ਹੀ ਚੁਣੌਤੀ ਦਿੱਤੀ ਜਾ ਸਕੇਗੀ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Rozana Spokesman