ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਾਂਗਰਸ ਇਕ ਨਹੀਂ, ਸਗੋਂ ਸੌ ਸਰਕਾਰਾਂ ਦੀ ਕੁਰਬਾਨੀ ਦੇ ਸਕਦੀ ਹੈ

October 21 2020

ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਪੰਜਾਬ ਵਿਧਾਨ ਸਭਾ ਚ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਸ਼ੰਸ਼ਾ ਕਰਦਿਆਂ ਆਖਿਆ ਹੈ ਕਿ ਮੁੱਖ ਮੰਤਰੀ ਦਾ ਇਹ ਫ਼ੈਸਲਾ ਇਤਿਹਾਸਕ ਹੈ,ਜਿਸ ਤੋਂ ਸਾਫ ਹੁੰਦਾ ਹੈ ਕਿ ਮੁੱਖ ਮੰਤਰੀ ਸਦਾ ਕਿਸਾਨ ਪੱਖੀ ਰਹੇ ਹਨ ਤੇ ਕਿਸਾਨਾਂ ਦੇ ਹਿੱਤਾਂ ਦੀ ਗੱਲ ਕਰਦੇ ਹਨ। 

ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਵੱਲੋਂ ਆਪਣੀ ਕੁਰਸੀ ਦੀ ਪ੍ਰਵਾਹ ਕੀਤੇ ਬਿਨਾਂ ਕਿਸਾਨਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਗਈ ਹੈ ਅਤੇ ਨਾਲ ਹੀ ਉਨ੍ਹਾਂ ਇਹ ਵੀ ਆਖਿਆ ਕਿ ਬੇਸ਼ਕ ਕੇਂਦਰ ਸਰਕਾਰ ਪੰਜਾਬ ਦੀ ਕੈਪਟਨ ਸਰਕਾਰ ਨੂੰ ਡਿਸਮਿਸ ਵੀ ਕਰਦੀ ਹੈ ਤਾਂ ਇਸ ਦੀ ਉਨ੍ਹਾਂ ਨੂੰ ਕੋਈ ਪਰਵਾਹ ਨਹੀ ਕਿਉਂਕਿ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਸਤੇ ਕਾਂਗਰਸ ਪਾਰਟੀ ਇਕ ਨਹੀਂ ਸਗੋਂ ਸੋ ਸਰਕਾਰਾਂ ਦੀ ਕੁਰਬਾਨੀ ਦੇ ਸਕਦੀ ਹੈ। 

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਪਸ਼ਟ ਲਫ਼ਜ਼ਾਂ ਵਿੱਚ ਆਖਿਆ ਕਿ ਕਾਂਗਰਸ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਹਰ ਤਰ੍ਹਾਂ ਦੀ ਕੁਰਬਾਨੀ ਕਰਨ ਨੂੰ ਤਿਆਰ ਹੈ ਅਤੇ ਉਹ ਇਸ ਲਈ ਹਰ ਤਰ੍ਹਾਂ ਦੀ ਲੜਾਈ ਲੜੇਗੀ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Jagran