ਕਿਸਾਨਾਂ ਨਾਲ ਡਟੇ ਕੇਜਰੀਵਾਲ, ਦਿੱਲੀ ਪੁਲਿਸ ਦੀ ਸਟੇਡੀਅਮਾਂ ਨੂੰ ਜੇਲ੍ਹਾਂ ਬਣਾਉਣ ਦੀ ਮੰਗ ਰੱਦ

November 28 2020

ਰਾਜਧਾਨੀ ਦਿੱਲੀ ਤੇ ਚੜ੍ਹਾਈ ਕਰਨ ਲਈ ਪੰਜਾਬ ਤੇ ਹਰਿਆਣਾ ਦੇ ਕਿਸਾਨ ਹਰਿਆਣਾ-ਦਿੱਲੀ ਬਾਡਰ ਤੱਕ ਪਹੁੰਚ ਗਏ ਹਨ। ਕਿਸਾਨਾਂ ਨੂੰ ਰੋਕਣ ਦੇ ਲਈ ਵੱਡੀ ਗਿਣਤੀ ਚ ਪੁਲਿਸ ਬਲ ਦੀ ਤਾਇਨਾਤੀ ਵੀ ਕੀਤੀ ਗਈ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਪੁਲਿਸ ਵੱਲੋਂ ਰਾਜਧਾਨੀ ਦੇ ਸਟੇਡੀਅਮਾਂ ਨੂੰ ਅਸਥਾਈ ਜੇਲ੍ਹਾਂ ਚ ਬਦਲਣ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।

ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਜਾਇਜ਼ ਹੈ। ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਨੂੰ ਤੁਰੰਤ ਸੁਣਨੀਆਂ ਚਾਹੀਦੀਆਂ ਹਨ। ਕੇਜਰੀਵਾਲ ਨੇ ਕਿਹਾ ਕਿਸਾਨਾਂ ਨੂੰ ਜੇਲ੍ਹ ਚ ਸੁੱਟਣਾ ਇਸ ਗੱਲ ਦਾ ਹੱਲ ਨਹੀਂ। ਕਿਸਾਨਾਂ ਦਾ ਅੰਦੋਲਨ ਹਿੰਸਕ ਨਹੀਂ ਹੈ। ਸ਼ਾਂਤਮਈ ਅੰਦੋਲਨ ਕਰਨਾ ਹਰ ਭਾਰਤੀ ਦਾ ਅਧਿਕਾਰ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live