ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਕੀਤੀ ਸਿੱਧੀ ਅਗੇਤੀ ਬਿਜਾਈ

October 10 2019

ਪਟਿਆਲਾ ਦੇ ਪਿੰਡ ਪਹਿਰ ਖੁਰਦ ਚ ਇਕ ਅਗਾਂਹਵਧੂ ਸੋਚ ਵਾਲੇ ਕਿਸਾਨਾਂ ਵੱਲੋਂ ਆਪਣੇ ਝੋਨੇ ਵਾਲੇ ਖੇਤਾਂ ਚ ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਅਗੇਤੀ ਸਿੱਧੀ ਬਿਜਾਈ ਕਰਕੇ ਇਕ ਵਧੀਆ ਮਿਸਾਲ ਦਿੰਦਿਆਂ ਇਲਾਕੇ ਦੇ ਕਿਸਾਨਾਂ ਲਈ ਪ੍ਰਰੇਰਣਾ ਸਰੋਤ ਬਣੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਪਹਿਰ ਖੁਰਦ ਦੇ ਕਿਸਾਨ ਮਿੱਤਰ ਸਿੰਘ, ਸੁੱਚਾ ਸਿੰਘ ਅਤੇ ਪਰਮਜੀਤ ਸਿੰਘ ਬਾਠ ਨੇ ਦੱਸਿਆ ਕਿ ਦਿਨ ਪ੍ਰਤੀ ਦਿਨ ਵਧ ਰਹੇ ਪ੍ਰਦੂਸ਼ਣ ਸਬੰਧੀ ਜਿਥੇ ਕੇਂਦਰ ਤੇ ਪੰਜਾਬ ਸਰਕਾਰਾਂ ਦੇ ਲਈ ਗੰਧਲੇ ਹੋ ਰਹੇ ਵਾਤਾਵਰਣ ਦੀ ਸੰਭਾਲ ਕਰਨਾ ਇਕ ਅਹਿਮ ਮੁੱਦਾ ਬਣਿਆਂ ਹੋਇਆ ਹੈ। ਉਥੇ ਉਨ੍ਹਾਂ ਵੱਲੋਂ ਆਪਣੇ ਖੇਤਾਂ ਚ ਝੋਨੇ ਦੀ ਕਟਾਈ ਕਰਕੇ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ੀਰੋ ਡਰਿੱਲ ਮਸ਼ੀਨ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਡੀਜ਼ਲ ਦੀ ਖਪਤ ਵੀ ਘੱਟ ਹੋਈ ਹੈ। ਇਸ ਨਾਲ ਜਿਥੇ ਇੱਕ ਪਾਸੇ ਝੋਨੇ ਦੀ ਪਰਾਲੀ ਖੇਤਾਂ ਚ ਖਾਦ ਦਾ ਕੰਮ ਕਰਦੀ ਹੈ ਉਥੇ ਖੇਤਾਂ ਚ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਅ ਲਿਆ ਹੈ ਤੇ ਕਿਸਾਨਾਂ ਦੇ ਮਿੱਤਰ ਕੀੜੇ ਵੀ ਖੇਤਾਂ ਦੀ ਮਿੱਟੀ ਚ ਹੀ ਰਹਿ ਗਏ ਹਨ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਸਿੱਧੀ ਬਿਜਾਈ ਕੀਤੀ ਜਾਵੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਜਾਗਰਣ