ਕਿਸਾਨਾਂ ਲਈ ਵੱਡੀ ਖ਼ਬਰ, ਖਾਤੇ ਚ 10,000 ਰੁਪਏ ਆਉਣ ਦੀ ਸਕੀਮ ਨੂੰ ਮਨਜੂਰੀ

June 12 2021

ਕਿਸਾਨਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਪੱਛਮੀ ਬੰਗਾਲ ਦੇ ਕਿਸਾਨਾਂ ਨੂੰ ਹੁਣ ਸਾਲ ਦੇ 10,000 ਰੁਪਏ ਦਿੱਤੇ ਜਾਣਗੇ। ਇਹ ਰਕਮ ਕਿਸਾਨਾਂ ਨੂੰ Krishak Bandhu Scheme ਤਹਿਤ ਦਿੱਤੀ ਜਾਵੇਗੀ। ਵੀਰਵਾਰ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਚ ਹੋਈ ਮੀਟਿੰਗ ਚ ਇਸ ਪ੍ਰਸਤਾਵ ਤੇ ਮੋਹਰ ਲਾ ਦਿੱਤੀ ਗਈ। Krishak Bandhu Scheme ਦੇ ਤਹਿਤ ਕਿਸਾਨਾਂ ਨੂੰ ਸਾਲਾਨਾ ਵਿੱਤੀ ਸਹਾਇਤਾ 6,000 ਰੁਪਏ ਤੋਂ ਵਧ ਕੇ 10,000 ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਘੱਟ ਜ਼ਮੀਨ ਵਾਲਿਆਂ ਨੂੰ ਵੀ ਫਾਇਦਾ

ਸੂਬਾ ਸਰਕਾਰ ਨੇ ਐਲਾਨ ਕੀਤਾ ਕਿ Krishak Bandhu Scheme ਦੇ ਤਹਿਤ ਸੂਬੇ ਦੇ ਕਿਸਾਨਾਂ ਨੂੰ ਸਾਲਾਨਾ 10,000 ਰੁਪਏ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਕਿਸਾਨਾਂ ਨੂੰ ਮਿਲਣ ਵਾਲੀ ਰਾਸ਼ੀ 6,000 ਰੁਪਏ ਸੀ। ਇਸ ਦੇ ਨਾਲ ਹੀ ਮਮਤਾ ਸਰਕਾਰ ਨੇ ਫੈਸਲਾ ਲਿਆ ਕਿ ਜਿਹੜੇ ਕਿਸਾਨਾਂ ਦੇ ਕੋਲ ਇਕ ਏਕੜ ਤੋਂ ਘੱਟ ਜ਼ਮੀਨ ਹੈ। ਉਨ੍ਹਾਂ ਨੂੰ ਹੁਣ 2,000 ਦੀ ਥਾਂ 4,000 ਰੁਪਏ ਮਿਲਣਗੇ। ਦੱਸ ਦੇਈਏ ਕਿ ਚੋਣਾਂ ਤੋਂ ਪਹਿਲਾਂ ਮਮਤਾ ਸਰਕਾਰ ਨੇ ਕਿਸਾਨਾਂ ਨਾਲ ਸਹਾਇਤਾ ਰਾਸ਼ੀ ਵਧਾਉਣ ਨੂੰ ਲੈਕੇ ਵਾਅਦਾ ਕੀਤਾ ਸੀ। ਜਿਸ ਤੇ ਹੁਣ ਮਨਜੂਰੀ ਦੀ ਮੋਹਰ ਲਾ ਦਿੱਤੀ ਗਈ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live