ਖੇਤੀ ਕਾਨੂੰਨਾਂ ਬਾਰੇ ਹੁਣ ਰੱਖਿਆ ਮੰਤਰੀ ਰਾਜਨਾਥ ਦਾ ਆਇਆ ਵੱਡਾ ਬਿਆਨ

March 16 2021

ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਨੂੰ ਵੋਟ ਦੀ ਚੋਟ ਮੁਹਿੰਮ ਚਲਾਉਣ ਮਗਰੋਂ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਕਿਸਾਨਾਂ ਦੇ ਇਸ ਪੈਂਤੜੇ ਤੋਂ ਬੀਜੇਪੀ ਲੀਡਰ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਮਗਰੋਂ ਹੁਣ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਬਿਆਨ ਸਾਹਮਣੇ ਆਇਆ ਹੈ।

ਬੀਜੇਪੀ ਦੇ ਸੀਨੀਅਰ ਲੀਡਰ ਰਾਜਨਾਥ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਬਣੀ ਖੜੋਤ ਨੂੰ ਤੋੜਨ ਲਈ ਅੰਦੋਲਨਕਾਰੀ ਕਿਸਾਨਾਂ ਤੇ ਕੇਂਦਰ ਦਰਮਿਆਨ ਸੰਵਾਦ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਖ਼ਫ਼ਾ ਕਿਸਾਨਾਂ ਨੂੰ ਅਪੀਲ ਕਰਦਿਆਂ ਰਾਜਨਾਥ ਨੇ ਕਿਹਾ ਕਿ ਕਿਸੇ ਵੀ ਸਮੱਸਿਆ ਨੂੰ ਸੰਵਾਦ ਜ਼ਰੀਏ ਸੁਲਝਾਇਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਦ੍ਰਿੜ ਸੰਕਲਪ ਹੈ ਤੇ ਘੱਟੋ-ਘੱਟੋ ਸਮਰਥਨ ਮੁੱਲ ਕਿਸੇ ਵੀ ਕੀਮਤ ’ਤੇ ਖ਼ਤਮ ਨਹੀਂ ਹੋਵੇਗਾ। ਸੋਮਵਾਰ ਨੂੰ ਉੱਤਰ ਪ੍ਰਦੇਸ਼ ਭਾਜਪਾ ਕਾਰਜਕਾਰੀ ਕਮੇਟੀ ਦੀ ਉਦਘਾਟਨੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਅਸੀਂ ਸਾਰੇ ਕਿਸਾਨ ਪਰਿਵਾਰਾਂ ਤੋਂ ਹਾਂ ਤੇ ਅਸੀਂ ਕਿਸਾਨ ਹਿੱਤਾਂ ਲਈ ਕਿਸੇ ਵੀ ਸੋਧ ਤੇ ਹੱਲ ਲਈ ਤਿਆਰ ਹਾਂ।’

ਦੱਸ ਦਈਏ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਖੇਤੀ ਮੰਤਰੀ ਤੋਮਰ ਨੇ ਕਿਹਾ ਸੀ ਕਿ ਕਿਸਾਨ ਪੱਛਮੀ ਬੰਗਾਲ ’ਚ ਜਾ ਕੇ ਪੱਥਰਾਂ ਨਾਲ ਆਪਣਾ ਸਿਰ ਨਾ ਮਾਰਨ। ਉਹ ਆਪਣੇ ਮਾਮਲੇ ’ਚ ਫ਼ੈਸਲਾ ਨਹੀਂ ਲੈ ਪਾ ਰਹੇ ਤੇ ਦੂਜਿਆਂ ਦੀ ਠੇਕੇਦਾਰੀ ਲੈ ਰਹੇ ਹਨ। ਕਿਸਾਨ ਲੀਡਰ ਚੋਣਾਂ ਵਾਲੇ ਪੰਜ ਸੂਬਿਆਂ ਵਿੱਚ ਜਾ ਕੇ ਬੀਜੇਪੀ ਨੂੰ ਵੋਟ ਨਾਲ ਪਾਉਣ ਦੀ ਅਪੀਲ ਕਰ ਰਹੇ ਹਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live