ਖੇਤੀਬਾੜੀ ਬਿੱਲ ਲੋਕ ਸਭਾ ਚ ਪਾਸ

September 18 2020

ਕਿਸਾਨਾਂ ਦੇ ਜ਼ੋਰਦਾਰ ਵਿਰੋਧ ਦੇ ਬਾਵਜੂਦ ਲੋਕ ਸਭਾ ਨੇ ਕਿਸਾਨਾਂ ਦਾ ਉਤਪਾਦਨ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਬਿੱਲ, 2020, ਅਤੇ ਕਿਸਮਾਂ (ਸਸ਼ਕਤੀਕਰਨ ਅਤੇ ਸੁਰੱਖਿਆ) ਮੁੱਲ ਅਸ਼ੋਰੈਂਸ ਅਤੇ ਫਾਰਮ ਸਰਵਿਸਿਜ਼ ਬਿੱਲ, 2020 ਤੇ ਨੂੰ ਪਾਸ ਕਰ ਦਿੱਤਾ ਹੈ। ਹੁਣ ਇਹ ਬਿੱਲ ਰਾਜ ਸਭਾ ਚ ਪੇਸ਼ ਕੀਤਾ ਜਾਵੇਗਾ।

ਦੱਸ ਦੇਈਏ ਕੇ ਪੰਜਾਬ ਅਤੇ ਹਰਿਆਣਾ ਚ ਇਸ ਬਿੱਲ ਤੇ ਕਾਫੀ ਵਿਰੋਧ ਪ੍ਰਦਰਸ਼ਨ ਹੋ ਰਿਹਾ ਸੀ।ਪਰ ਇਸ ਦੇ ਬਾਵਜੂਦ ਬਿੱਲ ਲੋਕ ਸਭਾ ਚ ਪਾਸ ਹੋ ਗਏ ਹਨ ਅਤੇ ਕਿਸਾਨ ਹਾਲੇ ਵੀ ਸੜਕਾਂ ਤੇ ਨਿਤਰੇ ਹੋਏ ਹਨ।ਦੱਸਣਯੋਗ ਹੈ ਕਿ ਅਕਾਲੀ ਦਲ ਨੇ ਇਸ ਬਿੱਲ ਦਾ ਲੋਕ ਸਭਾ ਚ ਵਿਰੋਧ ਕੀਤਾ ਹੈ।ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੋਦੀ ਸਰਕਾਰ ਦੀ ਵਜ਼ਾਰਤ ਛੱਡ ਦਿੱਤੀ ਹੈ ਅਤੇ ਅਸਤੀਫਾ ਦੇ ਦਿੱਤਾ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live