ਠੰਡੀ ਹਨ੍ਹੇਰੀ ਰਾਤ ਚ ਕਿਸਾਨਾਂ ਤੇ ਪਾਣੀ ਦੀਆਂ ਬੁਛਾੜਾਂ

November 27 2020

ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੂਚ ਆਰੰਭਿਆਂ ਹੈ। ਪਰ ਰਾਹ ਚ ਹਰਿਆਣਾ ਪਾਰ ਕਰਕੇ ਜਾਣਾ ਇਕ ਵੱਡਾ ਅੜਿੱਕਾ ਬਣਿਆ ਹੋਇਆ ਹੈ। ਬੇਸ਼ੱਕ ਕਿਸਾਨ ਹਰਿਆਣਾ ਦੇ ਕਈ ਬਾਰਡਰ ਪਾਰ ਕਰ ਚੁੱਕੇ ਹਨ। ਇਸ ਦਰਮਿਆਨ ਸੋਨੀਪਤ ਚ ਪੁਲਿਸ ਵੱਲੋਂ ਸੜਕਾਂ ਖਾਲੀ ਕਰਾਉਣ ਲਈ ਰਾਤ ਦੇ ਹਨ੍ਹੇਰੇ ਚ ਕਿਸਾਨਾਂ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਠੰਡ ਦਾ ਮੌਸਮ ਤੇ ਉੱਤੋਂ ਠੰਡੇ ਪਾਣੀ ਦੀਆਂ ਬੁਛਾੜਾਂ ਪਰ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਮੀਡੀਆਂ ਰਿਪੋਰਟਾਂ ਮੁਤਾਬਕ ਕਿਸਾਨਾਂ ਨੂੰ ਦਿੱਲੀ ਚ ਦਾਖਲ ਹੋਣ ਤੋਂ ਰੋਕਣ ਲਈ ਥਾਂ-ਥਾਂ ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live