ਦਿੱਲੀਵਾਸੀਆਂ ਨੂੰ ਮੌਨਸੂਨ ਲਈ ਕਰਨਾ ਪਵੇਗਾ ਥੋੜ੍ਹਾ ਇੰਤਜ਼ਾਰ, IMD ਨੇ ਸ਼ੇਅਰ ਕੀਤੀ ਜਾਣਕਾਰੀ

June 15 2021

ਮੌਨਸੂਨ ਦੀ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਦਸਤਕ ਦੀ ਉਮੀਦ ਸੀ ਪਰ ਹੁਣ ਆਈਐਮਡੀ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਅਗਲੇ ਦੋ ਦਿਨਾਂ ਤੱਕ ਇਸ ਦੇ ਪਹੁੰਚਣ ਦੀ ਸੰਭਾਵਨਾ ਨਹੀਂ ਹੈ।

ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪਹਿਲਾਂ ਅਨੁਮਾਨ ਲਗਾਇਆ ਸੀ ਕਿ ਮੌਨਸੂਨ ਨਾਲ ਸਬੰਧਤ ਹਵਾਵਾਂ 15 ਜੂਨ ਤੱਕ ਦਿੱਲੀ ਪਹੁੰਚ ਜਾਣਗੀਆਂ। ਇਸ ਦੇ ਨਾਲ ਹੀ ਮੌਨਸੂਨ 27 ਜੂਨ ਤੱਕ ਦਿੱਲੀ ਪਹੁੰਚ ਜਾਂਦਾ ਹੈ ਅਤੇ 8 ਜੁਲਾਈ ਤੱਕ ਇਹ ਪੂਰੇ ਦੇਸ਼ ਵਿਚ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰੇਗਾ।

ਉਧਰ ਹੁਣ ਆਈਐਮਡੀ ਦੇ ਇੱਕ ਅਧਿਕਾਰੀ ਨੇ ਕਿਹਾ, "ਪੱਛਮੀ ਹਵਾਵਾਂ ਕਾਰਨ ਉੱਤਰ-ਪੱਛਮੀ ਭਾਰਤ ਵਿੱਚ ਮੌਨਸੂਨ ਦੀ ਰਫਤਾਰ ਹੌਲੀ ਹੋ ਗਈ ਹੈ। ਅਗਲੇ ਦੋ ਦਿਨਾਂ ਵਿੱਚ ਇਸ ਦੇ ਦਿੱਲੀ ਪਹੁੰਚਣ ਦੀ ਸੰਭਾਵਨਾ ਘੱਟ ਹੈ।" ਹਾਲਾਂਕਿ, ਰਾਜਧਾਨੀ ਵਿੱਚ ਮੰਗਲਵਾਰ ਅਤੇ ਬੁੱਧਵਾਰ ਨੂੰ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਮੌਸਮ ਵਿਭਾਗ ਮੁਤਾਬਕ ਹਲਕੀ ਬਾਰਸ਼ ਅਤੇ ਤੂਫਾਨ ਆ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਬਾਰਸ਼ ਅਤੇ ਤੂਫਾਨ ਦੇ ਕਾਰਨ ਵੱਧ ਤੋਂ ਵੱਧ ਤਾਪਮਾਨ 3 ਡਿਗਰੀ ਘੱਟਣ ਦੀ ਸੰਭਾਵਨਾ ਹੈ। ਕੌਮੀ ਰਾਜਧਾਨੀ ਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦੱਸ ਦੇਈਏ ਕਿ ਪਿਛਲੇ ਦਿਨ ਵੱਧ ਤੋਂ ਵੱਧ ਤਾਪਮਾਨ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਘੱਟ ਸੀ। ਜਦੋਂਕਿ ਘੱਟੋ ਘੱਟ ਤਾਪਮਾਨ ਆਮ ਨਾਲੋਂ 3 ਡਿਗਰੀ ਘੱਟ ਕੇ 25.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ 48 ਵਿੱਚ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਵਿੱਚ ਦੱਖਣ ਪੱਛਮੀ ਮੌਨਸੂਨ ਦੇ ਆਉਣ ਦੀ ਸਥਿਤੀ ਹੈ। ਜਿਸ ਕਾਰਨ ਦਿੱਲੀ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live