ਪੀ.ਏ.ਯੂ. ਦਾ ਫ਼ੇਸਬੁੱਕ ਲਾਈਵ ਪ੍ਰੋਗਰਾਮ ਬਣਨ ਲੱਗਾ ਕਿਸਾਨਾਂ ਦਾ ਹਰਮਨ ਪਿਆਰਾ ਪ੍ਰੋਗਰਾਮ

July 03 2020

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਹਰ ਬੁੱਧਵਾਰ ਫੇਸਬੁੱਕ ਲਾਈਵ ਪ੍ਰੋਗਰਾਮ ਸਵਾਲ ਤੁਹਾਡੇ-ਜਵਾਬ ਪੀ.ਏ.ਯੂ. ਮਾਹਿਰਾਂ ਦੇ ਨੂੰ ਕਿਸਾਨਾਂ ਦਾ ਲਗਾਤਾਰ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ । ਪ੍ਰੋਗਰਾਮ ਲਈ ਕਿਸਾਨ ਆਪਣੇ ਲਿਖਤੀ ਸਵਾਲਾਂ ਦੇ ਨਾਲ-ਨਾਲ ਖੇਤੀ ਸਬੰਧਤ ਸਮੱਸਿਆਵਾਂ ਦੀਆਂ ਤਸਵੀਰਾਂ ਵੀ ਭੇਜਦੇ ਹਨ, ਜਿਸ ਸਬੰਧੀ ਮਾਹਿਰਾਂ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਜਵਾਬ ਦਿੱਤੇ ਜਾਂਦੇ ਹਨ।

ਪ੍ਰੋਗਰਾਮ ਰਾਹੀਂ ਪੀ.ਏ.ਯੂ. ਵੱਲੋਂ ਚਲਾਏ ਜਾ ਰਹੇ ਟ੍ਰੇਨਿੰਗ ਪ੍ਰੋਗਰਾਮ ਅਤੇ ਦਾਖ਼ਲਿਆਂ ਸਬੰਧੀ ਵੀ ਸੂਚਨਾ ਦਿੱਤੀ ਜਾ ਰਹੀ ਹੈ। ਯੂਨੀਵਰਸਿਟੀ ਵੱਲੋਂ ਕੀਤੇ ਆਪਣੇ ਪੰਜਵੇਂ ਫੇਸਬੁੱਕ ਲਾਈਵ ਦੌਰਾਨ ਕਿਸਾਨਾਂ ਵੱਲੋਂ ਯੂਨੀਵਰਸਿਟੀ ਦੇ ਟ੍ਰੇਨਿੰਗ ਪ੍ਰੋਗਰਾਮ ਸਬੰਧੀ ਸਵਾਲਾਂ ਦੇ ਜਵਾਬ ਦਿੰਦੇ ਹੋਏ ਡਾ. ਲਵਲੀਸ਼ ਗਰਗ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਟ੍ਰੇਨਿੰਗ ਆਪਣੇ ਨਿਰਧਾਰਤ ਸਮੇਂ ਅਨੁਸਾਰ ਚੱਲ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਕੋਵਿਡ-19 ਨੂੰ ਦੇਖਦੇ ਹੋਏ ਇਹ ਟ੍ਰੇਨਿੰਗ ਆਨਲਾਈਨ ਕੀਤੀਆਂ ਜਾ ਰਹੀਆਂ ਹਨ। ਕਿਸਾਨ ਸਾਰੀਆਂ ਟ੍ਰੇਨਿੰਗ ਸਬੰਧੀ ਜਾਣਕਾਰੀ ਯੂਨੀਵਰਸਿਟੀ ਦੀ ਵੈੱਬਸਾਈਡ ਉੱਤੇ ਜਾ ਕੇ ਇਸ ਸਾਈਟ ਦੇ ਖੱਬੇ ਹੱਥ ਸਕਿੱਲ ਡਿਵੈਲਪਮੈਂਟ ਸੈਂਟਰ ਤਹਿਤ ਅਪਕਮਿੰਗ ਟ੍ਰੇਨਿੰਗਜ਼ ਦੀ ਆਪਸ਼ਨ ਉੱਤੇ ਕਲਿੱਕ ਕਰਕੇ ਪ੍ਰਾਪਤ ਕਰ ਸਕਦੇ ਹਨ। ਟ੍ਰੇਨਿੰਗ ਲੈਣ ਲਈ ਕਿਸਾਨ ਵੈੱਬਸਾਈਟ ਉੱਤੇ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਜਦੋਂ ਵੀ ਟ੍ਰੇਨਿੰਗ ਕਰਵਾਈ ਜਾਵੇਗੀ ਕਿਸਾਨਾਂਂ ਨੂੰ ਪਹਿਲਾਂ ਸੂਚਿਤ ਕਰ ਦਿੱਤਾ ਜਾਵੇਗਾ।

ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਜੁਲਾਈ-ਸਤੰਬਰ ਦਾ ਮਹੀਨਾ ਖ਼ਾਸ ਕਰ ਸਦਾਬਹਾਰ ਫ਼ਲਾਂ ਦੇ ਬੂਟੇ ਲਗਾਉਣ ਲਈ ਢੁੱਕਵਾਂ ਹੈ ।  ਅਪਰ ਨਿਰਦੇਸ਼ਕ ਸੰਚਾਰ ਡਾ. ਜਗਦੀਸ਼ ਕੌਰ ਨੇ ਪੀ.ਏ.ਯੂ ਦੇ ਇਸ ਉਪਰਾਲੇ ਨੂੰ ਦਿੱਤੇ ਹੁੰਗਾਰੇ ਲਈ ਕਿਸਾਨਾਂ ਦਾ ਸ਼ੁਕਰੀਆ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਅਗਲਾ ਫੇਸਬੁੱਕ ਲਾਈਵ 8 ਜੁਲਾਈ ਦਿਨ ਬੁੱਧਵਾਰ ਨੂੰ ਕੀਤਾ ਜਾਵੇਗਾ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Rozana Spokesman