ਪੰਜਾਬ ਚ ਹੋਣ ਲੱਗੀ ਝੋਨੇ ਦੀ ਸਿੱਧੀ ਬਿਜਾਈ, ਸੰਗਰੂਰ ਖੇਤਰ ਚ ਇੱਕ ਲੱਖ ਹੈਕਟੇਅਰ ਤੱਕ ਪਹੁੰਚਣ ਦੀ ਉਮੀਦ

June 03 2021

ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਾਰੀਖ ਦੇ ਐਲਾਨ ਤੋਂ ਬਾਅਦ ਸੂਬੇ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰ ਦਿੱਤੀ ਹੈ। ਸੂਬੇ ਚ ਝੋਨੇ ਦੀ ਸਿੱਧੀ ਬਿਜਾਈ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਿਜਾਈ ਕਰਨ ਵਾਲੀਆਂ ਮਸ਼ੀਨਾਂ ਤੇ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਕਿਸਾਨ ਖੇਤੀਬਾੜੀ ਵਿਭਾਗ ਤੋਂ ਮਸ਼ੀਨਾਂ ਕਿਰਾਏ ਤੇ ਵੀ ਲੈ ਸਕਦੇ ਹਨ।

ਬਿਜਲੀ ਸਪਲਾਈ 8 ਘੰਟੇ ਲਗਾਤਾਰ ਚੱਲੇਗੀ

ਇਸ ਦੇ ਨਾਲ ਹੀ ਕੈਪਟਨ ਸਰਕਾਰ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਦੇ ਅੰਕੜਿਆਂ ਨੂੰ ਵਧਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ। ਇਸ ਲਈ ਪ੍ਰਸਾਸ਼ਨਿਕ ਅਧਿਕਾਰੀ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਆਪਣੀ ਹਾਜ਼ਰੀ ਚ ਕਰਵਾ ਰਹੇ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਇਸ ਨਾਲ ਹੋਣ ਵਾਲੇ ਫਾਇਦੇ ਵੀ ਕਿਸਾਨਾਂ ਨੂੰ ਗਿਣਵਾਏ।

ਇਸ ਸਾਲ ਸੰਗਰੂਰ ਵਿੱਚ ਝੋਨੇ ਦੀ ਸਿੱਧੀ ਬਿਜਾਈ ਵਾਲੇ ਰਕਬੇ ਦੇ ਇੱਕ ਲੱਖ ਹੈਕਟੇਅਰ ਤੱਕ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਨੇ ਆਪਣੀ ਹਾਜ਼ਰੀ ਵਿੱਚ ਕਿਸਾਨਾਂ ਨੂੰ ਹੋਣ ਵਾਲੇ ਫਾਇਦਿਆਂ ਦਾ ਜ਼ਿਕਰ ਕੀਤਾ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਦੀ ਸਿੱਧੀ ਬਿਜਾਈ ਸਮੇਂ ਸਿਰ ਕਰਨ।

ਕਿਸਾਨਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਵੀ ਸ਼ਲਾਘਾ ਕੀਤੀ ਤੇ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਕਿਹਾ। ਕੋਰੋਨਾ ਦੌਰਾਨ ਮਜ਼ਦੂਰਾਂ ਦੀ ਘਾਟ ਕਿਸਾਨਾਂ ਲਈ ਮੁਸੀਬਤ ਬਣੀ ਰਹੀ, ਅਜਿਹੀ ਸਥਿਤੀ ਵਿੱਚ ਸਿੱਧੀ ਬਿਜਾਈ ਇੱਕ ਚੰਗਾ ਵਿਕਲਪ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live