ਵਿਧਾਇਕ ਨੇ ਹਾਦਸਾਗ੍ਰਸਤ ਹੋਏ ਕਿਸਾਨਾਂ ਨੂੰ ਚੈੱਕ ਵੰਡੇ

August 19 2019

ਖੇਤੀਬਾੜੀ ਦੇ ਧੰਦੇ ਦੌਰਾਨ ਕੰਮ ਕਰਦਿਆਂ ਹਾਦਸਾਗ੍ਰਸਤ ਹੋਣ ਵਾਲੇ ਕਿਸਾਨਾਂ/ਖੇਤ ਮਜ਼ਦੂਰਾਂ ਨੂੰ ਮਾਰਕੀਟ ਕਮੇਟੀ ਧਾਰੀਵਾਲ ਵੱਲੋਂ ਮਾਲੀ ਸਹਾਇਤਾ ਦਿੱਤੀ ਗਈ ਹੈ ਅਤੇ ਖੇਤੀਬਾੜੀ ਦਾ ਕੰਮ ਕਰਦੇ ਸਮੇਂ ਹਾਦਸਾਗ੍ਰਸਤ ਹੋਣ ਨਾਲ ਮਰ ਚੁੱਕੇ ਕਿਸਾਨਾਂ/ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਦਿੱਤੀ ਗਈ ਹੈ। ਇਸ ਮੌਕੇ ਹਲਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਪੀੜਤ ਕਿਸਾਨ ਪਰਿਵਾਰਾਂ ਨੂੰ ਕੁਲ 6.15 ਲੱਖ ਰੁਪਏ ਦੇ ਚੈੱਕ ਵੰਡੇ। ਇਸ ਮੌਕੇ ਮਾਰਕੀਟ ਕਮੇਟੀ ਧਾਰੀਵਾਲ ਦੇ ਸਕੱਤਰ ਜਸਵਿੰਦਰ ਸਿੰਘ ਰਿਆੜ ਨੇ ਪੀੜਤ ਪਰਿਵਾਰਾਂ ਨੂੰ ਦਿੱਤੀ ਮਾਲੀ ਸਹਾਇਤਾ ਰਾਸ਼ੀ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਰਜਵੰਤ ਕੌਰ ਪਤਨੀ ਲੇਟ ਜਸਬੀਰ ਸਿੰਘ ਪਿੰਡ ਘੁੰਮਣ ਖੁਰਦ ਨੂੰ 2 ਲੱਖ ਰੁਪਏ, ਗੁਰਦੀਪ ਸਿੰਘ ਪੁੱਤਰ ਫੌਜਾ ਸਿੰਘ ਪਿੰਡ ਨਵਾਂ ਪਿੰਡ ਤਾਰਾਗੜ, ਗੁਰਨਾਮ ਸਿੰਘ ਪੁੱਤਰ ਨਰਿੰਜਨ ਸਿੰਘ ਪਿੰਡ ਖਾਨ ਪਿਆਰਾ, ਸਿਮਰਨਜੀਤ ਸਿੰਘ ਪੁੱਤਰ ਹਰਪਾਲ ਸਿੰਘ ਪਿੰਡ ਸੁਜਾਨਪੁਰ (ਖੁੰਡਾ) ਨੂੰ 75 ਹਜ਼ਾਰ ਰੁਪਏ ਤੇ ਹਰਜਿੰਦਰ ਕੌਰ ਪਤਨੀ ਲੇਟ ਸੁਖਦੇਵ ਸਿੰਘ ਪਿੰਡ ਲੰਗਾਹ ਜੱਟਾਂ ਨੂੰ 2 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ ਹਨ। ਚੈੱਕ ਵੰਡਣ ਮਗਰੋਂ ਵਿਧਾਇਕ ਨੇ ਕਿਹਾ ਪੰਜਾਬ ਸਰਕਾਰ ਕਿਸਾਨੀ ਨੂੰ ਮੁੜ ਪੈਰਾਂ ਤੇ ਖੜ੍ਹਾ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਕਿਸਾਨਾਂ ਦੇ ਹਰ ਦੁੱਖ-ਸੁੱਖ ਦੀ ਘੜ੍ਹੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ