ਸਬਜ਼ੀਆਂ ਦਾ ਘੱਟੋ ਘੱਟ ਮੁੱਲ ਤੈਅ ਕਰਨ ਵਾਲਾ ਕੇਰਲਾ ਦੇਸ਼ ਦਾ ਪਹਿਲਾ ਸੂਬਾ ਬਣਿਆ

October 28 2020

ਕੇਰਲਾ ਦੇ ਮੁੱਖ ਮੰਤਰੀ ਪੀ. ਵਿਜਯਨ ਨੇ ਮੰਗਲਵਾਰ ਨੂੰ ਕਿਹਾ ਕਿ ਕੇਰਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਥੇ ਉਤਪਾਦਕਾਂ ਨੂੰ ਸਬਜ਼ੀਆਂ ਦਾ ਘੱਟੋ ਘੱਟ ਭਾਅ ਦਿੱਤਾ ਜਾਵੇਗਾ। ਇਹ ਭਾਅ ਸਬਜ਼ੀ ਉਤਪਾਦਨ ਲਾਗਤ ਤੋਂ 20 ਪ੍ਰਤੀਸ਼ਤ ਵੱਧ ਹੋਵੇਗਾ। ਭਾਵੇਂ ਬਾਜ਼ਾਰ ਵਿੱਚ ਸਬਜ਼ੀਆਂ ਦੀ ਕੀਮਤ ਤੈਅ ਮੁੱਲ ਤੋਂ ਹੇਠਾਂ ਚਲੀ ਜਾਵੇ ਪਰ ਕਿਸਾਨਾਂ ਤੋਂ ਸਬਜ਼ੀਆਂ ਘੱਟੋ ਘੱਟ ਭਾਅ ’ਤੇ ਹੀ ਖਰੀਦੀਆਂ ਜਾਣਗੀਆਂ। ਉਨ੍ਹਾਂ ਇਹ ਗੱਲ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਬਜ਼ੀਆਂ ਦੀਆਂ 16 ਕਿਸਮਾਂ ਇਸ ਦੇ ਦਾਇਰੇ ਵਿੱਚ ਆਉਣਗੀਆਂ ਤੇ ਯੋਜਨਾ ਕੇਰਲ ਦੇ ਸਥਾਪਨਾ ਦਿਵਸ 1 ਨਵੰਬਰ ਤੋਂ ਲਾਗੂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ, “ ਕੇਰਲਾ ਦੇਸ਼ ਵਿਚ ਇਹ ਰਾਜ ਹੈ ਜਿਥੇ ਸਬਜ਼ੀਆਂ ਲਈ ਘੱਟੋ ਘੱਟ ਕੀਮਤ ਤੈਅ ਕੀਤੀ ਗਈ ਹੈ। ਇਹ ਕਿਸਾਨਾਂ ਨੂੰ ਰਾਹਤ ਦੇ ਨਾਲ ਨਾਲ ਸਹਾਇਤਾ ਵੀ ਦੇਵੇਗੀ।”

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune