ਸਰਕਾਰ ਨੇ ਕਿਸਾਨਾਂ ਨੂੰ ਅੱਜ ਗੱਲਬਾਤ ਲਈ ਵਿਗਿਆਨ ਭਵਨ ਬੁਲਾਇਆ, ਖੇਤੀ ਮੰਤਰੀ ਨੇ ਆਖੀ ਇਹ ਗੱਲ

December 01 2020

ਕਿਸਾਨਾਂ ਦੇ ਅੰਦੋਲਨ ਤੇ ਸਰਕਾਰ ਗੰਭੀਰ ਹੈ। ਇਸ ਦੌਰਾਨ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਹੈ ਕਿ ਪਹਿਲਾਂ ਫ਼ੈਸਲਾ ਹੋਇਆ ਸੀ ਕਿ ਕਿਸਾਨ ਭਰਾਵਾਂ ਨਾਲ ਅਗਲੇ ਗੇੜ ਦੀ ਗੱਲਬਾਤ ਤਿੰਨ ਦਸੰਬਰ ਨੂੰ ਹੋਵੇਗੀ ਪਰ ਕਿਸਾਨ ਅਜੇ ਵੀ ਕੜਾਕੇ ਦੀ ਠੰਢ ਚ ਅੰਦੋਲਨ ਕਰ ਰਹੇ ਹਨ। ਦਿੱਲੀ ਚ ਕੋਰੋਨਾ ਮਹਾਮਾਰੀ ਦਾ ਖ਼ਤਰਾ ਵੀ ਹੈ। ਇਸ ਲਈ ਗੱਲਬਾਤ ਪਹਿਲਾਂ ਹੋਣੀ ਚਾਹੀਦੀ ਹੈ। ਕਿਸਾਨ ਆਗੂਆਂ ਨੂੰ ਪਹਿਲੀ ਦਸੰਬਰ ਨੂੰ ਪਹਿਲੇ ਗੇੜ ਦੀ ਗੱਲਬਾਤ ਲਈ ਵਿਗਿਆਨ ਭਵਨ ਬਾਅਦ ਦੁਪਹਿਰ ਤਿੰਨ ਵਜੇ ਬੁਲਾਇਆ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Jagran