ਸਰਕਾਰ ਨੇ ਸਟ੍ਰੀਟ ਲਾਈਟਾਂ ਕੀਤੀਆਂ ਬੰਦ ਕਿਸਾਨਾਂ ਨੇ ਟ੍ਰੈਕਟਰਾਂ ਦੀਆਂ ਲਾਈਟਾਂ ਨਾਲ ਬਣਾਇਆ ਲੰਗਰ

December 01 2020

ਕਿਸਾਨਾਂ ਦਾ ਦਿੱਲੀ ਅੰਦੋਲਨ ਜਾਰੀ ਹੈ ਤੇ ਇਸ ਦੌਰਾਨ ਕੇਂਦਰ ਸਰਕਾਰ ਕਿਸਾਨਾਂ ਦਾ ਅੰਦੋਲਨ ਖ਼ਤਮ ਕਰਨ ਲਈ ਹਰ ਇਕ ਪੈਂਤੜਾ ਅਪਣਾ ਰਹੀ ਹੈ। ਇਸ ਦੌਰਾਨ ਦਿੱਲੀ ਧਰਨੇ ਲਈ ਗਏ ਕਿਸਾਨਾਂ ਨੇ ਆਪ ਹੀ ਲੰਗਰ ਤਿਆਰ ਕਰਨ ਸ਼ੁਰੂ ਕਰ ਦਿੱਤਾ ਹੈ ਤੇ ਓਧਰ ਸਰਕਾਰ ਨੇ ਸਟ੍ਰੀਟ ਲਾਈਟਸ ਬੰਦ ਕਰਵਾ ਦਿੱਤੀਆਂ ਹਨ ਤਾਂ ਜੋ ਕਿਸਾਨਾਂ ਨੂੰ ਉਹ ਝੁਕਾ ਸਕੇ। ਇਸ ਦੌਰਾਨ ਕਿਸਾਨਾਂ ਨੇ ਆਪਣੇ ਟਰੈਕਟਰਾਂ ਦੀਆਂ ਲਾਈਟਾਂ ਚਲਾ ਕੇ ਲੰਗਰ ਬਣਾਉਣਾ ਸ਼ੁਰ ਕਰ ਦਿੱਤਾ। ਸਰਕਾਰ ਦੀ ਇਸ ਹਰਕਤ ਤੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਜੋ ਮਰਜ਼ੀ ਕਰ ਲਵੇ ਪਰ ਅਸੀਂ ਡੋਲਾਂਗੇ ਨਹੀਂ ਉਹਨਾਂ ਦਾ ਗੁਰੂ ਉਹਨਾਂ ਦੇ ਨਾਲ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਇਸ ਵਤੀਰੇ ਨਾਲ ਉਹ ਡਰਨ ਵਾਲੇ ਨਹੀਂ ਹਨ ਸਗੋਂ ਉਹਨਾਂ ਦੇ ਇਰਾਦੇ ਹੋਰ ਵੀ ਮਜ਼ਬੂਤ ਹੋ ਰਹੇ ਹਨ। ਇਕ ਕਿਸਾਨ ਦਾ ਕਹਿਣਾ ਹੈ ਕਿ ਇੱਥੇ ਧਰਨੇ ਵਿਚ ਆ ਕੇ ਉਹਨਾਂ ਨੂੰ ਬਹੁਤ ਕੁੱਝ ਸਿੱਖਣ ਨੂੰ ਵੀ ਮਿਲ ਰਿਹਾ ਹੈ ਤੇ ਸੰਘਰਸ਼ ਦੇ ਨਾਲ ਨਾਲ ਉਹਨਾਂ ਦਾ ਤਜ਼ਰਬਾ ਵਧ ਰਿਹਾ ਹੈ। 

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Rozana Spokesman