ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਦਾ ਕੰਮ ਜੰਗੀ ਪੱਧਰ ਤੇ

August 27 2019

ਗਿੱਲ ਮਾਰਕੀਟ ਨਿਊ ਜਨਤਾ ਨਗਰ ਸਥਿੱਤ ਦਫ਼ਤਰ ਵਿਖੇ ਵਾਰਡ ਨੰਬਰ 38 ਦੇ ਇੰਚਾਰਜ (ਕਾਂਗਰਸ) ਜਗਮੀਤ ਸਿੰਘ ਨੋਨੀ ਵੱਲੋਂ ਕੋਮਨ ਸਰਵਿਸ ਸੈਂਟਰ ਦੇ ਵੀਐੱਲਈ ਅਮਨਪ੍ਰਰੀਤ ਸਿੰਘ ਭੱਟੀ ਦੇ ਸਹਿਯੋਗ ਨਾਲ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਚਾਰਜ ਨੋਨੀ ਨੇ ਦੱਸਿਆ ਕਿ ਕੈਂਪ ਦੀ ਸ਼ੁਰੂਆਤ 20 ਅਗਸਤ ਨੂੰ ਕੀਤੀ ਗਈ ਸੀ ਜਿਸ ਚ ਹੁਣ ਤਕ 500 ਤੋਂ ਵਧੇਰੇ ਕਾਰਡ ਬਣਾਏ ਜਾ ਚੁੱਕੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਇਨ੍ਹਾਂ ਕਾਰਡਾਂ ਦੀ ਗਿਣਤੀ ਹਜ਼ਾਰਾਂ ਤਕ ਪੁੱਜਣ ਦੀ ਸੰਭਾਵਨਾ ਹੈ।

ਨੋਨੀ ਨੇ ਕਿਹਾ ਕਿ ਉਸ ਨੂੰ ਮਾਣ ਹੈ ਕਿ ਇੰਨੀ ਵੱਡੀ ਗਿਣਤੀ ਚ ਲੁਧਿਆਣਾ ਹੀ ਨਹੀਂ ਪੂਰੇ ਸੂਬੇ ਚ ਵਾਰਡ ਨੰਬਰ 38 ਚ ਹੀ ਇੰਨੀਂ ਵੱਡੀ ਗਿਣਤੀ ਚ ਕਾਰਡ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਕਾਰਡਧਾਰਕ ਪਰਿਵਾਰ ਦਾ ਪੰਜ ਲੱਖ ਦਾ ਬੀਮਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਚ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਲਿਮਟਿਡ ਪ੍ਰਰਾਈਵੇਟ ਹਸਪਤਾਲ ਵੀ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਲੋੜੀਦੀਆਂ ਸ਼ਰਤਾਂ ਪੂਰੀਆਂ ਕਰ ਕੇ ਕੋਈ ਵੀ ਵਿਅਕਤੀ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ। ਨੋਨੀ ਨੇ ਇਹ ਵੀ ਦੱਸਿਆ ਕਿ ਇਹ ਕਾਰਡ ਬਣਾਉਣ ਦਾ ਸਿਲਸਲਾ 31 ਅਗਸਤ ਤਕ ਜਾਰੀ ਰਹੇਗਾ।

ਕਾਰਡ ਬਣਾਉਣ ਦਾ ਕੰਮ ਮੁਕੰਮਲ ਹੋਣ ਉਪਰੰਤ ਇਕ ਸਮਾਗਮ ਚ ਸਮੂਹ ਕਾਰਡ ਧਾਰਕਾਂ ਨੂੰ ਇਹ ਕਾਰਡ ਤਕਸੀਮ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਜੀਤ ਸਿੰਘ ਬੱਬੀ, ਸੁਖਵਿੰਦਰ ਸਿੰਘ ਮਨੀ, ਜਤਿੰਦਰ ਸਿੰਘ ਹਨੀ, ਈਸ਼ੂ ਸੱਚਰ, ਵਿਪਨ ਕੁਮਾਰ, ਅਰਮਿੰਦਰ ਸਿੰਘ, ਬਲਬੀਰ ਸਿੰਘ ਰਾਜਾ, ਰਵੀ ਸਿੰਗਲਾ, ਜੰਗ ਬਹਾਦਰ ਠਾਕੁਰ ਅਤੇ ਜੋਗਿੰਦਰ ਜੱਟ ਆਦਿ ਹਾਜ਼ਰ ਸਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਜਾਗਰਣ