ਸੂਬੇ ਚ 3119 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

April 16 2020

ਪੰਜਾਬ ਰਾਜ ਵਿਚ ਅੱਜ ਕਣਕ ਦੀ ਖ਼ਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵਲੋਂ 3119 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦਸਿਆ ਕਿ  ਸੂਬੇ ਵਿਚ ਸਥਿਤ 1867 ਖ਼ਰੀਦ ਕੇਂਦਰਾਂ ਅਤੇ 1824 ਮੰਡੀ ਯਾਰਡਾਂ ਵਿਚੋਂ 3119 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਸਰਕਾਰੀ ਏਜੰਸੀਆਂ ਵਲੋਂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪਨਗਰੇਨ ਵਲੋਂ 860  ਮੀਟ੍ਰਿਕ ਟਨ, ਮਾਰਕਫੈੱਡ ਵਲੋਂ 763 ਟਨ ਅਤੇ ਪਨਸਪ ਵਲੋਂ 301 ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 501 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ 56 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ। ਇਸ ਤੋਂ ਇਲਾਵਾ ਪਨਗਰੇਨ ਵਲੋਂ ਪੰਜਾਬ ਚ ਜਨਤਕ ਵੰਡ ਲਈ 574 ਮੀਟ੍ਰਿਕ ਟਨ ਕਣਕ ਵੀ ਖ਼ਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦ ਤੋਂ 48 ਘੰਟੇ ਬਾਅਦ ਜਿਣਸ ਦੀ ਅਦਾਇਗੀ ਕਰ ਦਿਤੀ ਜਾਵੇਗੀ।


ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਰੋਜ਼ਾਨਾ ਸਪੋਕਸਮੈਨ