ਹੁਣ ਤਕ 17.13 ਮੀਟਰਕ ਟਨ ਝੋਨੇ ਦੀ ਖ਼ਰੀਦ ਹੋਈ

October 17 2019

ਸੂਬੇ ਭਰ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦਿਤੀ।ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਬਾਰੇ ਵੇਰਵੇ ਦਿੰਦਿਆਂ ਬੁਲਾਰੇ ਨੇ ਦਸਿਆ ਕਿ 14 ਅਕਤੂਬਰ ਤਕ 17.13 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵਲੋਂ 1661272 ਮੀਟ੍ਰਿਕ ਟਨ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 51307 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਉਨ੍ਹਾਂ ਦਸਿਆ ਕਿ ਸੂਬੇ ਵਿਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿਚੋਂ ਪਨਗ੍ਰੇਨ ਵਲੋਂ 651652 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 442903 ਮੀਟ੍ਰਿਕ ਟਨ ਅਤੇ ਪਨਸਪ ਵਲੋਂ 314262 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 219926 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵਲੋਂ 32529 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। 11 ਅਕਤੂਬਰ ਤਕ ਕੁੱਲ ਆਮਦ ਦੀ 43 ਫ਼ੀ ਸਦੀ ਤੋਂ ਵੱਧ ਲਿਫ਼ਟਿੰਗ ਕਰ ਲਈ ਗਈ ਹੈ। ਉਨ੍ਹਾਂ ਅੱਗੇ ਦਸਿਆ ਕਿ ਮਿੱਲ ਅਲਾਟਮੈਂਟ ਦੀ ਪ੍ਰਕਿਰਿਆ ਜਾਰੀ ਹੈ ਅਤੇ ਮਿੱਲ ਮਾਲਕਾਂ ਵਲੋਂ ਰੋਜ਼ਾਨਾ ਵੱਧ ਤੋਂ ਵੱਧ ਸਮਝੌਤੇ ਸਹੀਬੱਧ ਕੀਤੇ ਜਾ ਰਹੇ ਹਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਰੋਜ਼ਾਨਾ ਸਪੋਕੇਸਮੈਨ