ਅੱਪਡੇਟ ਵੇਰਵਾ

8433-basmati.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
2021-03-05 14:37:08

PAU, ਲੁਧਿਆਣਾ ਵੱਲੋਂ ਬਾਸਮਤੀ ਦੀ ਨਵੀਂ ਕਿਸਮ

ਬਾਸਮਤੀ

ਪੰਜਾਬ ਬਾਸਮਤੀ-7: ਇਸ ਦਾ ਔਸਤਨ ਕੱਦ 111 ਸੈਂਟੀਮੀਟਰ ਹੈ। ਇਸਦਾ ਔਸਤਨ ਝਾੜ 18.0 ਕੁਇੰਟਲ ਪ੍ਰਤੀ ਏਕੜ ਹੈ ਅਤੇ ਪਨੀਰੀ ਦੀ ਲੁਆਈ ਤੋਂ ਬਾਅਦ ਇਹ ਕਿਸਮ 101 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਹ ਕਿਸਮ ਪੰਜਾਬ ਵਿੱਚ ਝੁਲਸ ਰੋਗ ਦੇ ਜੀਵਾਣੂੰ ਦੀਆਂ ਪਾਈਆ ਜਾਂਦੀਆਂ ਸਾਰੀਆਂ 10 ਕਿਸਮਾਂ ਦਾ ਟਾਕਰਾ ਕਰਨ ਦੀ ਸਮਰੱਥਾ ਰੱਖਦੀ ਹੈ। ਇਸ ਕਿਸਮ ਦੇ ਚੌਲ ਜ਼ਿਆਦਾ ਲੰਮੇ, ਪਤਲੇ, ਖਾਣ ਨੂੰ ਨਰਮ ਅਤੇ ਬਹੁਤ ਸਵਾਦੀ ਹਨ ਜੋ ਕਿ ਪੱਕਣ ਉਪਰੰਤ ਰਵਾਇਤੀ ਬਾਸਮਤੀ ਵਾਂਗ ਖੁਸ਼ਬੂ ਦਿੰਦੇ ਹਨ।