ਅੱਪਡੇਟ ਵੇਰਵਾ

5183-mkki.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
2021-03-05 14:30:58

PAU, ਲੁਧਿਆਣਾ ਵੱਲੋਂ ਮੱਕੀ ਦੀ ਨਵੀਂ ਕਿਸਮ

ਮੱਕੀ

ਪੀ ਐੱਮ ਐੱਚ-13: ਇਹ ਇੱਕ ਇਕਹਿਰੇ ਮੇਲ ਦੀ ਦੋਗਲੀ ਕਿਸਮ ਹੈ। ਇਸ ਨੂੰ ਸਾਉਣੀ ਰੁੱਤ ਵਿੱਚ ਕਾਸ਼ਤ ਲਈ ਸਿਫਾਰਸ਼ ਕੀਤਾ ਹੈ। ਇਸ ਕਿਸਮ ਦੇ ਦਾਣੇ ਸੰਤਰੀ ਰੰਗ ਦੇ ਹੁੰਦੇ ਹਨ ਅਤੇ ਇਹ ਕਿਸਮ ਤਕਰੀਬਨ 97 ਦਿਨਾਂ ਵਿੱਚ ਪੱਕ ਜਾਂਦੀ ਹੈ। ਇਹ ਕਿਸਮ ਪੱਤਾ ਝੁਲਸ ਰੋਗ, ਚਾਰਕੋਲ ਰੋਟ ਅਤੇ ਮੱਕੀ ਦੇ ਤਣੇ ਦੇ ਗੜੂੰਏ ਤੋਂ ਦਰਮਿਆਨੀ ਟਾਕਰਾ ਕਰਨ ਦੀ ਸਮਰੱਥਾ ਰੱਖਦੀ ਹੈ। ਇਸ ਦਾ ਔਸਤਨ ਝਾੜ 24 ਕੁਇੰਟਲ ਪ੍ਰਤੀ ਏਕੜ ਹੈ।