ਅੱਪਡੇਟ ਵੇਰਵਾ

9214-ਝੋਨੇ_ਦੀ_ਸਿੱਧੀ_ਬਿਜਾਈ_'ਤੇ_ਪ੍ਰਾਪਤ_ਕਰੋ_1500_ਰੁਪਏ_ਪ੍ਰੋਤਸਾਹਨ_ਰਾਸ਼ੀ_ਪ੍ਰਤੀ_ਏਕੜ.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
2023-05-29 11:52:58

ਝੋਨੇ ਦੀ ਸਿੱਧੀ ਬਿਜਾਈ 'ਤੇ ਪ੍ਰਾਪਤ ਕਰੋ 1500/- ਰੁਪਏ ਪ੍ਰੋਤਸਾਹਨ ਰਾਸ਼ੀ ਪ੍ਰਤੀ ਏਕੜ

  • ਪੰਜਾਬ ਸਰਕਾਰ ਵੱਲੋਂ ਸਾਲ 2023-24 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ।

  • ਕਿਸਾਨ ਵੀਰ ਆਪਣੀ ਸਹਿਮਤੀ ਹੇਠ ਲਿਖੇ ਲਿੰਕ ਤੇ ਕਲਿੱਕ ਕਰਕੇ ਦੇ ਸਕਦੇ ਹਨ Link- https://agrimachinerypb.com/home/DSR23Department

  • ਕਿਸਾਨ ਵੀਰ ਲਿੰਕ ਖੋਲ੍ਹ ਕੇ ਆਪਣਾ ਆਧਾਰ ਨੰਬਰ ਭਰਨਗੇ। ਕਾਸ਼ਤਕਾਰ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ/ਈ ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਵਿਖਾਈ ਜਾ ਰਹੀ ਹੈ।

  • ਉਸ ਉਪਰੰਤ ਕਿਸਾਨ ਵੱਲੋਂ ਸਿਰਫ ਆਪਣੀ ਸਿੱਧੀ ਬਿਜਾਈ ਅਧੀਨ ਜ਼ਮੀਨ ਸਬੰਧੀ ਵੇਰਵਾ ਹੀ ਦਿੱਤਾ ਜਾਣਾ ਹੈ।ਉਦਾਹਰਣ ਲਈ- ਕਿਸਾਨ ਵੱਲੋਂ ਜਮੀਨ ਦਾ ਜ਼ਿਲ੍ਹਾ/ ਤਹਿਸੀਲ-ਸਬ ਤਹਿਸੀਲ/ ਪਿੰਡ/ ਖੇਵਟ ਨੰਬਰ/ ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ ਮਰਲਾ ਜਾਂ ਬਿਗਾ ਵਿਸਵਾ ਵਿੱਚ)।

  • ਕਾਸ਼ਤਕਾਰ ਕਿਸਾਨ ਆਪਣੀ ਦਿੱਤੀ ਗਈ ਜਾਣਕਾਰੀ ਵਿੱਚ 24 ਜੂਨ 2023 ਤੱਕ ਐਡਿਟ/ਤਬਦੀਲੀ ਕਰ ਸਕਦੇ ਹਨ।

  • ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 26 ਜੂਨ ਤੋਂ 15 ਜੁਲਾਈ 2023 ਤੱਕ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇਗੀ।

ਵਧੇਰੇ ਜਾਣਕਾਰੀ ਲਈ ਕਿਸਾਨ ਵੀਰ ਆਪਣੇ ਜਿਲ੍ਹੇ ਦੇ ਖੇਤੀਬਾੜੀ ਅਧਿਕਾਰੀ ਨਾਲ ਸੰਪਰਕ ਕਰ ਸਕਦੇ ਹਨ।