ਅੱਪਡੇਟ ਵੇਰਵਾ

7386-PBW_803.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
2021-10-30 16:57:19

ਪੀ ਏ ਯੂ ਲੁਧਿਆਣਾ ਵੱਲੋਂ ਜਾਰੀ ਕੀਤੀ ਕਣਕ ਦੀ ਨਵੀਂ ਕਿਸਮ ਪੀ ਬੀ ਡਬਲਯੂ 803

ਪੀ ਬੀ ਡਬਲਯੂ 803 

ਇਹ ਕਿਸਮ ਬਠਿੰਡਾ, ਫਰੀਦਕੋਟ ਫਾਜਿਲਕਾ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਸਮੇਂ ਸਿਰ ਬਿਜਾਈ ਲਈ ਸਿਫਾਰਿਸ਼ ਕੀਤੀ ਗਈ ਹੈ। ਇਹ ਕਿਸਮ ਘੱਟ ਸਮੇਂ ਵਿੱਚ ਤਿਆਰ ਹੋ ਜਾਂਦੀ ਹੈ ਅਤੇ ਪੰਜਾਬ ਦੇ ਦੱਖਣ-ਪੱਛਮੀ ਇਲਾਕਿਆਂ ਲਈ ਢੁੱਕਵੀਂ ਹੈ। ਇਸ ਦਾ ਔਸਤਨ ਝਾੜ 22.7 ਕੁਇੰਟਲ ਪ੍ਰਤੀ ਏਕੜ ਹੈ ਜੋ ਕਿ ਪੱਕਣ ਲਈ ਤਕਰੀਬਨ 151 ਦਿਨ ਲੈਂਦੀ ਹੈ। ਇਹ ਕਿਸਮ ਭੂਰੀ ਕੁੰਗੀ ਦਾ ਪੂਰਨ ਤੌਰ ਤੇ ਅਤੇ ਪੀਲੀ ਕੁੰਗੀ ਦਾ ਦਰਮਿਆਨੇ ਪੱਧਰ 'ਤੇ ਟਾਕਰਾ ਕਰ ਸਕਦੀ ਹੈ।