ਅੱਪਡੇਟ ਵੇਰਵਾ

3642-PBW_869.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
2021-10-30 17:07:18

ਪੀ ਏ ਯੂ ਲੁਧਿਆਣਾ ਵੱਲੋਂ ਜਾਰੀ ਕੀਤੀ ਕਣਕ ਦੀ ਨਵੀਂ ਕਿਸਮ ਪੀ ਬੀ ਡਬਲਯੂ 869

ਪੀ ਬੀ ਡਬਲਯੂ 869 

ਇਹ ਕਿਸਮ ਝੋਨੇ ਦੇ ਵੱਢ ਵਿੱਚ ਹੈਪੀ ਸੀਡਰ/ਸੁਪਰ ਸੀਡਰ ਨਾਲ ਬਿਜਾਈ ਕਰਨ ਲਈ ਸਾਰੇ ਪੰਜਾਬ ਵਿੱਚ ਸਿਫਾਰਿਸ਼ ਕੀਤੀ ਗਈ ਹੈ ਅਤੇ ਅਗੇਤੀ ਬਿਜਾਈ ਲਈ ਢੁੱਕਵੀਂ ਹੈ। ਇਸ ਦਾ ਔਸਤਨ ਝਾੜ 23.2 ਕੁਇੰਟਲ ਪ੍ਰਤੀ ਏਕੜ ਹੈ ਜੋ ਕਿ ਪੱਕਣ ਲਈ ਤਕਰੀਬਨ 158 ਦਿਨ ਲੈਂਦੀ ਹੈ। ਇਹ ਕਿਸਮ ਭੂਰੀ ਕੁੰਗੀ ਤੋਂ ਰਹਿਤ ਹੈ ਅਤੇ ਪੀਲੀ ਕੁੰਗੀ ਦਾ ਦਰਮਿਆਨੇ ਪੱਧਰ 'ਤੇ ਟਾਕਰਾ ਕਰ ਸਕਦੀ ਹੈ।ਇਸ ਦੇ ਦਾਣੇ ਬਾਕੀ ਸਾਰੀਆਂ ਕਿਸਮਾਂ ਨਾਲੋ ਮੋਟੇ ਹਨ।

ਝੋਨੇ ਦੇ ਵੱਢ ਵਿੱਚ ਹੈਪੀ ਸੀਡਰ/ਸੁਪਰ ਸੀਡਰ ਨਾਲ ਇਹ ਕਿਸਮ ਚੰਗੇ ਜੰਮ ਨਾਲ ਛੇਤੀ ਉੱਗਣ ਦੇ ਸਮਰੱਥ ਹੈ। ਝੋਨੇ ਦੇ ਨਾੜ ਨੂੰ ਸਾੜਨ ਦੀ ਬਜਾਏ ਜ਼ਮੀਨ ਵਿੱਚ ਵਾਹਣ ਨਾਲ ਕਣਕ ਦਾ ਝਾੜ ਵੱਧਦਾ ਹੈ।