ਖੇਤੀ ਕਾਨੂੰਨਾਂ ਖ਼ਿਲਾਫ਼ ਧਰਨੇ ਤੇ ਬੈਠੇ ਸੰਯੁਕਤ ਕਿਸਾਨ ਮੋਰਚੇ ਦੇ ਲੋਕਾਂ ਨੂੰ ਹਮਾਇਤ ਦੇਣ ਲਈ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਪਹੁੰਚੇ। ਉਨ੍ਹਾਂ ਕਿਹਾ ਕਿ ਜੇ ਕਿਸਾਨ ਜਥੇਬੰਦੀਆਂ ਨੇ ਕਿਹਾ ਤਾਂ ਉਹ ਉਨ੍ਹਾਂ ਦੀਆਂ ਮੰਗਾਂ ਦੇ ਹਮਾਇਤ ਚ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਵੀ ਦੇ ਦੇਣਗੇ। ਉਨ੍ਹਾਂ ਦੀ ਪਾਰਟੀ ਦਾ ਹਰ ਵਰਕਰ ਝੰਡੇ ਤੋਂ ਬਿਨਾਂ ਸਧਾਰਨ ਵਰਕਰ ਵਜੋਂ ਕਿਸਾਨਾਂ ਦੇ ਧਰਨਿਆਂ ਦੀ ਪੂਰੇ ਸੂਬੇ ਚ ਹਮਾਇਤ ਕਰੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਰਕਰ ਸੱਤ ਜਨਵਰੀ ਨੂੰ ਟ੍ਰੈਕਟਰਾਂ ਦੇ ਕਾਫ਼ਲੇ ਨਾਲ ਸਿੰਘੂ ਬਾਰਡਰ ਤੇ ਜਾਣਗੇ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Jagran