ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਲੈ ਕੇ ਪੂਰੇ ਪੰਜਾਬ ਦੇ ਲੋਕਾਂ ਵਿਚ ਉਬਾਲ ਭਰਦਾ ਜਾ ਰਿਹਾ ਹੈ। ਪੂਰੇ ਦੇਸ਼ ਦੇ ਲੋਕ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਯਤਨ ਕਰ ਰਹੇ ਹਨ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਇਸ ਬਾਰ ਲੋਹੜੀ ਦਾ ਤਿਉਹਾਰ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਨੂੰ ਸਾੜ ਕੇ ਮਨਾਏਗੀ। ਇਸ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਕੱਤਰ ਨਿਰਮਲ ਸਿੰਘ ਨੇ ਦੱਸਿਆ ਕਿ ਇਸ ਬਾਰ ਲੋਹੜੀ ਦੀ ਸ਼ਾਮ ਨੂੰ ਆਮ ਆਦਮੀ ਪਾਰਟੀ ਕਿਸਾਨਾਂ ਦੇ ਸੰਘਰਸ਼ ਨੂੰ ਸਮਰਪਿਤ ਕਰੇਗੀ। ਆਮ ਆਦਮੀ ਪਾਰਟੀ ਦੇ ਵਾਲੰਟੀਅਰ ਹਰ ਪਿੰਡ, ਮੁਹੱਲੇ ਤੇ ਸ਼ਹਿਰ ਵਿਚ ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ ਅਤੇ ਕੇਂਦਰ ਸਰਕਾਰ ਵੱਲੋਂ ਲ਼ਿਆਂਦੇ ਗਏ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਕਾਲੇ ਕਾਨੂੰੂਨਾਂ ਦੀਆਂ ਕਾਪੀਆਂ ਸਾੜਨਗੇ। ਉਨ੍ਹਾਂ ਆਖਿਆ ਕਿ ਇਸ ਕੜਾਕੇ ਦੀ ਠੰਢ ਵਿਚ ਦਿੱਲੀ ਬਾਰਡਰ ਤੇ ਬੈਠੇ ਕਿਸਾਨਾਂ ਦੀ ਆਵਾਜ਼ ਤਾਨਾਸ਼ਾਹ ਕੇਂਦਰ ਸਰਕਾਰ ਤਕ ਹਲੇ ਤਕ ਨਹੀਂ ਪੱੁਜੀ ਹੈ। ਉਸ ਦੀਆਂ ਅੱਖਾਂ ਖੋਲ੍ਹਣ ਲਈ ਆਮ ਆਦਮੀ ਪਾਰਟੀ ਵੀ ਪੂਰੀ ਤਰ੍ਹਾਂ ਕਿਸਾਨਾ ਦੇ ਸੰਘਰਸ਼ ਵਿਚ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਪ੍ਰਧਾਨ ਮੰਤਰੀ ਨੂੰ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਕੋਲੋਂ ਮਾਫ਼ੀ ਮੰਗਣੀ ਚਾਹੀਦੀ ਹੈ ਅਤੇ ਕਾਲੇ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ। ਆਮ ਆਦਮੀ ਪਾਰਟੀ ਦੀ ਸਾਰੀ ਟੀਮ ਕਿਸਾਨਾਂ ਦੇ ਸੰਘਰਸ਼ ਵਿਚ ਆਪਣਾ ਯੋਗਦਾਨ ਪਾਉਣ ਲਈ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਏਗੀ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Jagran