ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਜਾਗਰੂਕ ਕਰਨ ਲਈ ਵੱਡੀ ਮੁਹਿੰਮ ਚਲਾਈ ਗਈ ਹੈ, ਜਿਸ ਦੇ ਉਸਾਰੂ ਸਿੱਟੇ ਸਾਹਮਣੇ ਆ ਰਹੇ ਹਨ ਤੇ ਜ਼ਿਲੇ ਦੇ ਸੂਝਵਾਲ ਕਿਸਾਨ ਵੱਡੀ ਪੱਧਰ ’ਤੇ ਇਸ ਮੁਹਿੰਮ ਨਾਲ ਜੁੜ ਰਹੇ ਹਨ। ਇਸ ਮੁਹਿੰਮ ਨੂੰ ਅੱਗੇ ਤੋਰਨ ਵਿਚ ਬਲਾਚੌਰ ਬਲਾਕ ਦੇ ਰੁੜਕੀ ਖੁਰਦ ਪਿੰਡ ਦਾ 40 ਸਾਲਾਂ ਦਾ ਬਲਜੀਤ ਸਿੰਘ ਬੇਹੱਦ ਸਹਾਈ ਹੋ ਰਿਹਾ ਹੈ। 10 ਏਕੜ ਜ਼ਮੀਨ ਦਾ ਮਾਲਕ ਬਲਜੀਤ ਸਿੰਘ ਪਿਛਲੇ 20 ਸਾਲਾਂ ਤੋਂ ਖੇਤੀ ਕਰ ਰਿਹਾ ਹੈ। ਪਿਛਲੇ 6-7 ਵਰ੍ਹਿਆਂ ਤੋਂ ਉਸ ਨੇ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਤ ਕਰ ਕੇ ਮਹਿਕਮੇ ਦੇ ਕਹਿਣ ਅਨੁਸਾਰ ਫ਼ਸਲੀ ਚੱਕਰ ਵਿਚ ਬਦਲਾਅ ਲਿਆਂਦਾ ਅਤੇ ਝੋਨੇ ਹੇਠੋਂ ਰਕਬਾ ਘਟਾ ਕੇ 5 ਏਕੜ ’ਤੇ ਲੈ ਆਂਦਾ ਤੇ ਬਾਕੀ 5 ਏਕੜ ਵਿਚ ਮੱਕੀ ਦੀ ਬਿਜਾਈ ਸ਼ੁਰੂ ਕਰ ਦਿੱਤੀ। ਹੋਰਨਾਂ ਕਿਸਾਨਾਂ ਲਈ ਰਾਹ ਦਿਸੇਰਾ ਬਣੇ ਬਲਜੀਤ ਨੇ 15 ਸਾਲਾਂ ਤੋਂ ਪਰਾਲੀ ਤੇ ਨਾੜ ਨੂੰ ਅੱਗ ਨਹੀਂ ਲਗਾਈ। ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਕਿਹਾ ਕਿ ਬਲਜੀਤ ਸਿੰਘ ਵਰਗੇ ਕਿਸਾਨ ਹੋਰਨਾਂ ਲਈ ਪ੍ਰੇਰਣਾ ਸਰੋਤ ਹਨ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune