ਫਿਰੋਜ਼ਪੁਰ ਵਿਚ ਬਸਤੀ ਟੈਂਕਾਂ ਵਾਲੀ ਵਿਖੇ ਰੇਲਵੇ ਟ੍ਰੈਕ ਤੇ ਲੱਗੇ ਪੱਕੇ ਮੋਰਚੇ ਤੋਂ ਬੋਲਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਦਿੱਲੀ ਮੀਟਿੰਗ ਵਿਚ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ।
ਉਨ੍ਹਾਂ ਐਲਾਨ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਜਥੇਬੰਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਸ ਮੀਟਿੰਗ ਵਿਚ ਨਹੀਂ ਜਾਵੇਗੀ ਕਿਉਂਕਿ ਇਸ ਸੱਦਾ ਪੱਤਰ ਵਿਚ ਇਹ ਸਪੱਸ਼ਟ ਨਹੀਂ ਹੈ ਕਿ ਕਿਸਾਨਾਂ ਨਾਲ ਕੌਣ ਮੀਟਿੰਗ ਕਰੇਗਾ ਜਦਕਿ ਕਿਸਾਨਾਂ ਵੱਲੋਂ ਪੀਐਮ ਵੱਲੋਂ ਮੀਟਿੰਗ ਲਏ ਜਾਣ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਉਨ੍ਹਾਂ ਬਹੁਤ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਸੱਦਾ ਪੱਤਰ ਨਾ ਭੇਜੇ ਜਾਣ ਤੇ ਵੀ ਇਤਰਾਜ਼ ਜਤਾਇਆ ਕਿਉਂਕਿ ਇਸ ਮੀਟਿੰਗ ਵਿਚ ਸਿਰਫ਼ 29 ਜਥੇਬੰਦੀਆਂ ਨੂੰ ਹੀ ਸ਼ਾਮਲ ਹੋਣ ਲਈ ਬੁਲਾਇਆ ਗਿਆ ਹੈ। ਦੱਸ ਦਈਏ ਕਿ ਬਸਤੀ ਟੈਂਕਾਂ ਵਾਲੀ ਰੇਲਵੇ ਟ੍ਰੈਕ ਤੇ ਲੱਗਿਆ ਕਿਸਾਨਾਂ ਦਾ ਧਰਨਾ 19ਵੇਂ ਦਿਨ ਵਿਚ ਦਾਖ਼ਲ ਹੋ ਚੁੱਕਿਆ ਅਤੇ ਦਿਨ ਪ੍ਰਤੀ ਦਿਨ ਕਿਸਾਨਾਂ ਦਾ ਜੋਸ਼ ਹੋਰ ਜ਼ਿਆਦਾ ਵਧਦਾ ਜਾ ਰਿਹਾ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Rozana Spokesman