ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਯੰਤ ਚੌਟਾਲਾ ਤੇ ਬਿਜਲੀ ਮੰਤਰੀ ਦੇ ਅਸਤੀਫ਼ਿਆਂ ਦੀ ਮੰਗ ਲਈ ਕਿਸਾਨ ਜਥੇਬੰਦੀਆਂ ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਲਾਇਆ ਗਿਆ ਪੱਕਾ ਮੋਰਚਾ ਜਾਰੀ ਹੈ। ਪੱਕਾ ਮੋਰਚਾ ਕਮੇਟੀ ਦੇ ਮੈਂਬਰ ਡਾ. ਸੁਖਦੇਵ ਸਿੰਘ ਜੰਮੂ ਅਤੇ ਕਿਸਾਨ ਆਗੂ ਸੁਵਰਨ ਸਿੰਘ ਵਿਰਕ ਨੇ ਦੱਸਿਆ ਹੈ ਕਿ 20 ਦਸੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਕਰਕੇ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਸਮਾਗਮ ਵਿੱਚ ਕਿਸਾਨਾਂ ਤੋਂ ਇਲਾਵਾ ਹੋਰ ਕਰਮਚਾਰੀ, ਖੇਤ ਮਜ਼ਦੂਰ ਆਦਿ ਸਮੇਤ ਅਨੇਕ ਸਮਾਜ ਸੇਵੀ ਸੰਸਥਾਵਾਂ ਦੇ ਲੋਕ ਸ਼ਿਰਕਤ ਕਰਨਗੇ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune