ਖੇਤੀ ਬਿੱਲਾਂ ਦੇ ਵਿਰੋਧ ਵਿੱਚ ਅਕਾਲੀ ਦਲ ਦੇ ਮਾਰਚ ਨੂੰ ਲੈ ਕੇ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਲੱਗਿਆ ਜਾਮ

October 02 2020

ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਤਿੰਨ ਤਖ਼ਤਾਂ ਤੋਂ ਚੰਡੀਗੜ੍ਹ ਤੱਕ ਕੱਢੇ ਰੋਸ ਮਾਰਚ ਨੂੰ ਲੈ ਕੇ ਅੱਜ ਸਾਰਾ ਦਿਨ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਜਾਮ ਵਰਗੀ ਸਥਿਤੀ ਬਣੀ ਰਹੀ। ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਅਕਾਲੀ ਦਲ ਦੇ ਰੋਸ ਮਾਰਚ ਨੂੰ ਸ਼ਹਿਰ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਅੱਜ ਬਾਅਦ ਦੁਪਹਿਰ ਪੰਜਾਬ ਨਾਲ ਜੁੜਦੀ ਸਾਰੀਆਂ ਹੱਦਾਂ ਸੀਲ ਕਰ ਦਿੱਤੀਆਂ ਗਈਆਂ ਸਨ। ਟਰੈਫਿਕ ਪੁਲੀਸ ਵੱਲੋਂ ਆਵਾਜਾਈ ਨੂੰ ਜ਼ੀਰਕਪੁਰ ਅਤੇ ਡੇਰਾਬੱਸੀ ਨੂੰ ਬਦਲਵੇਂ ਰਸਤਿਆਂ ਤੋਂ ਮੋੜ ਕੇ ਪੰਚਕੂਲਾ ਵਲ ਤੋਂ ਚੰਡੀਗੜ੍ਹ ਭੇਜਣਾ ਸ਼ੁਰੂ ਕਰ ਦਿੱਤਾ। ਇਸ ਕਾਰਨ ਜਿੱਥੇ ਜ਼ੀਰਕਪੁਰ ਅਤੇ ਡੇਰਾਬੱਸੀ ਦੀਆਂ ਸੜਕਾਂ ਤੇ ਜਾਮ ਲੱਗ ਗਿਆ, ਉਥੇ ਵਾਹਨ ਚਾਲਕਾਂ ਨੂੰ ਵਾਧੂ ਰਸਤਾ ਅਖ਼ਤਿਆਰ ਕਰ ਚੰਡੀਗੜ੍ਹ ਵਲ ਜਾਣਾ ਪਿਆ। ਡੇਰਾਬੱਸੀ ਤੋਂ ਚੰਡੀਗੜ੍ਹ ਵਲ ਜਾਣ ਵਾਲੀ ਸਾਰੀ ਆਵਾਜਾਈ ਨੂੰ ਮੁਬਾਰਿਕਪੁਰ ਦੇ ਰਸਤੇ ਤੋਂ ਪੰਚਕੂਲਾ ਵਲ ਨੂੰ ਮੋੜ ਦਿੱਤਾ। ਮੁਬਾਰਿਕਪੁਰ ਰੋਡ ’ਤੇ ਕਈਂ ਕਿਲੋਮੀਟਰ ਦਾ ਜਾਮ ਲੱਗ ਗਿਆ। ਜਾਮ ਵਿੱਚ ਫਸੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune