ਅੱਜ ਇੱਥੇ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਸ੍ਰੀ ਆਨੰਦਪੁਰ ਸਾਹਿਬ ਦੇ ਬੈਨਰ ਹੇਠ ਚੀਮਾ ਪਾਰਕ ਵਿਖੇ ਸਮੂਹ ਜਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਕਾਲੇ ਝੰਡੇ ਕਾਲੇ ਚੋਲੇ ਪਾ ਕੇ ਖੇਤੀ ਅਤੇ ਕਿਰਤ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਰੈਲੀ ਕਰਨ ਉਪਰੰਤ ਸ਼ਹਿਰ ਵਿੱਚ ਮਾਰਚ ਕਰਕੇ ਬੱਸ ਅੱਡਾ ਵਿਖੇ ਕਾਨੂੰਨਾਂ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਮੌਕੇ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਦੇ ਕਨਵੀਨਰ ਤਰਸੇਮ ਲਾਲ, ਕੋ ਕਨਵੀਨਰ ਗੁਰਦਿਆਲ ਸਿੰਘ ਭੰਗਲ, ਮੁੱਖ ਸਲਾਹਕਾਰ ਕਰਨੈਲ ਸਿੰਘ ਰੱਕੜ ਤੋਂ ਇਲਾਵਾ ਬੀ.ਬੀ.ਐੱਮ.ਬੀ ਵਰਕਰ ਯੂਨੀਅਨ ਦੇ ਪ੍ਰਧਾਨ ਰਾਮ ਕੁਮਾਰ, ਮੀਤ ਪ੍ਰਧਾਨ ਮੰਗਤ ਰਾਮ, ਸਿਕੰਦਰ ਸਿੰਘ, ਜੰਗਲਾਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਬਲਦੇਵ ਕੁਮਾਰ ਅਤੇ ਗੁਰਮੇਲ ਚੰਦ, ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਦੇ ਪ੍ਰਧਾਨ ਪੂਨਮ ਸ਼ਰਮਾ, ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਮੱਖਣ ਕਾਲਸ ,ਕਪਿਲ ਮਹਿੰਦਲੀ ,ਜਸਵੀਰ ਸਿੰਘ ਜਿੰਦਵੜੀ , ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੂਬਾ ਕੈਸ਼ੀਅਰ ਸੰਤੋਖ ਸਿੰਘ ਅਤੇ ਕਰਮਚਾਰੀ ਯੂਨੀਅਨ ਦਸਮੇਸ਼ ਅਕੈਡਮੀ ਦੇ ਖੁਸ਼ਹਾਲ ਚੰਦ ਨੇ ਇਹ ਕਾਨੂੰਨ ਕਿਸਾਨਾਂ, ਮੁਲਾਜ਼ਮ ਤੇ ਮਜ਼ਦੂਰਾਂ ਦੀ ਖ਼ਿਲਾਫ਼ ਹਨ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune