ਸਿੰਘੂ ਬਾਰਡਰ ਤੋਂ ਕਿਸਾਨਾਂ ਦੀ ਟਰੈਕਟਰ ਪਰੇਡ ਸ਼ੁਰੂ, ਕਿਸਾਨ ਪੁਲੀਸ ਰੋਕਾਂ ਲੰਘ ਕੇ ਦਿੱਲੀ ਵਿੱਚ ਦਾਖਲ

January 26 2021

ਇਥੇ ਸਿੰਘੂ ਬਾਰਡਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਟਰੈਕਟਰ ਪਰੇਡ ਸ਼ੁਰੂ ਕਰ ਦਿੱਤੀ ਗਈ ਹੈ ਤੇ ਉਹ ਪੁਲੀਸ ਰੋਕਾਂ ਲੰਘ ਕੇ ਆਜ਼ਾਦ ਪੁਰ ਵੱਲ ਨੂੰ ਸੈਂਕੜੇ ਟਰੈਕਟਰਾਂ ਨਾਲ ਨਿਕਲ ਪਏ ਹਨ। ਉਧਰ ਟਿਕਰੀ ਬਾਰਡਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਪੈਦਲ ਮਾਰਚ ਕਰਦਿਆਂ ਦਿੱਲੀ ਵਿੱਚ ਦਾਖਲ ਹੋ ਗਏ ਹਨ। ਪਹਿਲਾਂ ਕਿਸਾਨਾਂ ਤੇ ਪੁਲੀਸ ਵਿਚਾਲੇ ਸਮਝੌਤਾ ਹੋਇਆ ਸੀ ਕਿ ਟਰੈਕਟਰ ਪਰੇਡ ਰਾਜਪਥ ’ਤੇ ਗਣਤੰਤਰ ਦਿਵਸ ਪਰੇਡ ਖਤਮ ਹੋਣ ਤੋਂ ਬਾਅਦ ਸ਼ੁਰੂ ਹੋਵੇਗੀ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune