
ਸ਼੍ਰੀ ਮਾਨ ਜੀ ਅਸੀਂ ਬੱਕਰੀਆਂ ਰੱਖਣਾ ਚੌਹਂਦੇ ਹਾਂ ਇਸ ਬਾਰੇ ਵਿਸਤਾਰ ਸਹਿਤ ਜਾਣਕਾਰੀ ਦੇਨਾ ਜੀ ਏਨਾ ਨੂੰ ਕੀ ਖੁਰਾਕ ਪਾਈ ਜਾਂਦੀ ਹੈ ਦੋ ਬੇਬੀ ਲੈ ਕੇ ਕਮ ਸੁਰੁ ਕਰਨਾ ਹੈ ਬੇਬੀ ਕਿੰਨ੍ਹੇ ਸਮੇਂ ਵਿੱਚ ਤਿਆਰ ਹੋ ਜਾਂਦਾ ਹੈ

ਬੱਕਰੀ ਪਾਲਣ ਸ਼ੁਰੂਆਤ ਕਰਨ ਲਈ ਤੁਸੀ 10 ਬੱਕਰੀਆਂ ਅਤੇ 2 ਬੱਕਰਿਆਂ ਨਾਲ ਕਰ ਸਕਦੇ ਹੋ ਇਹਨਾਂ ਦੀ ਖੁਰਾਕ ਅਵਸਥਾ ਘਟ ਹੁੰਦੀ ਹੈ ਇਸ ਲਈ ਅਸੀਂ ਇਹਨਾਂ ਨੂੰ ਅਸਾਨੀ ਨਾਲ ਪਾਲ ਸਕਦੇ ਹਾਂ ਇਹ ਹਰ ਪ੍ਰਕਾਰ ਦੇ ਵਾਤਾਵਰਨ ਵਿੱਚ ਪਾਲੀਆਂ ਜਾ ਸਕਦੀਆਂ ਹਨ ਬਕਰੀਆਂ 12-14 ਮਹੀਨਿਆਂ ਵਿੱਚ ਬੱਚੇ ਦੇਣਾ ਸ਼ੁਰੂ ਕਰ ਦੇਂਦੀਆਂ ਹਨ ਬਕਰੀ ਦਾ ਗਰਬ ਸਮਾਂ 150 ਦਿਨ ਦਾ ਹੁੰਦਾ ਹੈ ਅਤੇ ਸਾਲ ਵਿੱਚ 1-5 ਬੱਚੇ ਦਿੰਦਿਆਂ ਹਨ ਸਾਲ ਵਿੱਚ 2 ਬੱਚੇ ਦੇਨਾ ਆਮ ਗੱਲ ਹੁੰਦੀ ਹੈ ਬਕਰੀਆਂ 8-10 ਸਾਲ ਤਕ ਬੱਚੇ ਦਿੰਦਿਆਂ ਹਨ ਅਤੇ ਆਪਣੀ ਗਿਣਤੀ ਵਿੱਚ ਤੇਜੀ ਨਾਲ ਵਾਧਾ ਕਰ ਲੈਂਦਿਆਂ ਹਨ ਪੰਜਾਬ ਵਿੱਚ ਤੁਸੀ ਬਰਬਰੀ, ਬਲੈਕ ਬੰਗਾਲ, ਸਿਰੋਹੀ ਆਦਿ ਨਸਲ ਪਾਲ ਸਕਦੇ ਹੋ, ਬਾਕੀ ਤੁਸੀ ਇਹਨਾਂ ਦੀ ਖੁਰਾਕ ਘਰੇ ਤਿਆਰ ਕਰਕੇ ਦੇ ਸਕਦੇ ਹੋ ਬੱਕਰੀਆਂ ਦੀ ਫੀਡ ਤਿਆਰ ਕਰਨ ਲਈ ਸਮੱਗਰੀ : • 1 ਕਿਲੋ ਮਿਨਰਲ ਮਿਕਸਚਰ, • 2 ਕਿਲੋ ਨਮਕ, • ਮਿੱਠਾ ਸੋਡਾ 1 ਕਿਲੋ, • ਮੱਕੀ 30 ਕਿਲੋ, • ਕਣਕ 25 ਕਿਲੋ • ਸੋਇਆ doc 10 ਕਿਲੋ • ਸਰੋਂ ਖਲ 10 ਕਿਲੋ • ਚੌਲਾਂ ਦੀ doc 21 ਕਿਲੋ ਇਹਨਾਂ ਸਭ ਚੀਜ਼ਾਂ ਨੂੰ ਮਿਕਸ ਕਰਕੇ ਫੀਡ ਤਿਆਰ ਕਰ ਲਓ ਇਹ ਫੀਡ ਤੁਸੀਂ ਬੱਕਰੀ ਦੇ ਵਜ਼ਨ ਦੇ ਹਿਸਾਬ ਨਾਲ ਪਾ ਸਕਦੇ ਹੋ ਬੱਕਰੀ ਦੇ ਵਜ਼ਨ ਦੀ 5% ਫੀਡ ਪਾਉਣੀ ਚਾਹੀਦੀ ਹੈ। ਤੁਸੀ ਪਹਿਲਾ ਇਸ ਕੰਮ ਦੀ ਟ੍ਰੇਨਿੰਗ ਲਓ ਫਿਰ ਇਸ ਕੰਮ ਨੂੰ ਸ਼ੁਰੂ ਕਰੋ ਤੁਸੀ ਟ੍ਰੇਨਿੰਗ ਲੈਣ ਲਈ Krishi Vigyan Kendra,Kheri, Patran Road, Sangrur Dr Mandeep Singh, Head KVK, Contact No.: +91-9988111757 Landline No 01672-245320 Pincode148001 ਨਾਲ ਸੰਪਰਕ ਕਰ ਸਕਦੇ ਹੋ
Expert Communities
We do not share your personal details with anyone
Sign In
Registering to this website, you accept our Terms of Use and our Privacy Policy.
Sign Up
Registering to this website, you accept our Terms of Use and our Privacy Policy.