Expert Advisory Details

idea99spring_corn.jpg
Posted by ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
Punjab
2022-03-07 09:57:41

ਮੱਕੀ ਦੀ ਸ਼ਾਖ ਦੀ ਮੱਖੀ- ਇਹ ਬਹਾਰ ਰੁੱਤ ਦੀ ਮੱਕੀ ਦਾ ਬਹੁਤ ਨੁਕਸਾਨ ਕਰਦੀ ਹੈ। ਸ਼ਾਖ ਦੀ ਮੱਖੀ ਦੀ ਰੋਕਥਾਮ ਲਈ ਪ੍ਰਤੀ ਕਿੱਲੋ ਬੀਜ ਨੂੰ 6 ਮਿਲੀਲਿਟਰ ਗਾਚੋ 600 ਐਫ ਐਸ (ਇਮਿਡਾਕਲੋਪਰਿਡ) ਦੇ ਹਿਸਾਬ ਨਾਲ ਸੋਧ ਲਓ ਅਤੇ ਸੋਧੇ ਹੋਏ ਬੀਜ ਨੂੰ 14 ਦਿਨਾਂ ਦੇ ਅੰਦਰ-ਅੰਦਰ ਬੀਜ ਦਿਉ। ਜੇਕਰ ਬੀਜ ਦੀ ਸੋਧ ਨਾ ਹੋ ਸਕੇ ਤਾਂ 5 ਕਿਲੋ ਫਿਊਰਾਡਨ 3 ਜੀ (ਕਾਰਬੋਫਿਊਰਾਨ) ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਵੇਲੇ ਸਿਆੜਾਂ ਵਿੱਚ ਪਾਉ।

ਸੈਨਿਕ ਸੁੰਡੀ 'ਤੇ ਛੱਲੀਆਂ ਦਾ ਸੂਤਕੁਤਰੂ- ਇਸ ਕੀੜੇ ਦਾ ਹਮਲਾ ਮਾਰਚ ਵਿੱਚ ਖੇਤ ਦੀਆਂ ਬਾਹਰਲੀਆਂ ਕਤਾਰਾਂ, ਜੋ ਕਿ ਕਣਕ ਦੇ ਖੇਤਾਂ ਨਾਲ ਲੱਗਦੀਆਂ ਹੋਣ, ਉੱਤੇ ਵਧੇਰੇ ਹੁੰਦਾ ਹੈ। ਸੂਤ ਕੁਤਰਣ ਵਾਲੀ ਸੁੰਡੀ ਛੱਲੀ ਦੇ ਵਾਲਾਂ ਨੂੰ ਖਾਂਦੀ ਹੈ ਅਤੇ ਬਾਅਦ ਵਿੱਚ ਕਈ ਵਾਰ ਛੱਲੀਆਂ ਅੰਦਰ ਪੱਕ ਰਹੇ ਕੁਝ ਦਾਣਿਆਂ ਦਾ ਨੁਕਸਾਨ ਕਰ ਸਕਦੀ ਹੈ। ਸਮੇਂ ਸਿਰ ਬੀਜੀ ਬਹਾਰ ਰੁੱਤ ਦੀ ਫ਼ਸਲ 'ਤੇ ਇਸ ਦਾ ਹਮਲਾ ਘੱਟ ਹੁੰਦਾ ਹੈ। ਹਮਲਾ ਦਿਖਾਈ ਦੇਣ ਤੇ ਸੁੰਡੀਆਂ ਨੂੰ ਇੱਕਠੇ ਕਰ ਕੇ ਨਸ਼ਟ ਕਰ ਦਿਓ।

ਫ਼ਾਲ ਆਰਮੀਵਰਮ- ਇਸ ਕੀੜੇ ਦੀਆਂ ਛੋਟੀਆਂ ਸੁੰਡੀਆਂ ਪੱਤਿਆਂ ਨੂੰ ਖੁਰਚ ਕੇ ਖਾਂਦੀਆਂ ਹਨ।

ਇਸ ਦੀ ਰੋਕਥਾਮ ਲਈ ਹੇਠ ਲਿਖੇ ਨੁਕਤੇ ਅਪਣਾਓ-

  • ਮੱਕੀ ਦੀ ਬਿਜਾਈ ਸਿਫਾਰਿਸ਼ ਸਮੇਂ ਅਨੁਸਾਰ ਕਰੋ।
  • ਨਾਲ ਲੱਗਦੇ ਖੇਤਾਂ ਵਿੱਚ ਮੱਕੀ ਦੀ ਬਿਜਾਈ ਥੋੜ੍ਹੇ-ਥੋੜ੍ਹੇ ਵਕਫ਼ੇ ਤੇ ਨਾ ਕਰੋ ਤਾਂ ਜੋ ਕੀੜੇ ਨੂੰ ਵਧਣ ਤੋਂ ਰੋਕਿਆ ਜਾ ਸਕੇ।
  • ਇਸ ਕੀੜੇ ਦੀ ਰੋਕਥਾਮ ਲਈ 0.4 ਮਿਲੀਲਿਟਰ ਕੋਰਾਜਨ 18.5 ਐਸ ਸੀ (ਕਲੋਰਐਂਟਰਾਨਿਲੀਪਰੋਲ) ਜਾਂ 0.5 ਮਿਲੀਲੀਟਰ ਡੈਲੀਗੇਟ 11.7 ਐਸ ਸੀ (ਸਪਾਈਨਟੋਰਮ) ਜਾਂ 0.4 ਗ੍ਰਾਮ ਮਿਜ਼ਾਈਲ 5 ਐਸ ਜੀ (ਐਮਾਮੈਕਟਿਨ ਬੈਂਜ਼ੋਏਟ) ਪ੍ਰਤੀ ਲੀਟਰ ਪਾਣੀ 'ਚ ਘੋਲ ਕੇ ਛਿੜਕਾਅ ਕਰੋ। 20 ਦਿਨਾਂ ਤੱਕ ਦੀ ਫ਼ਸਲ ਲਈ 120 ਲੀਟਰ ਪਾਣੀ ਪ੍ਰਤੀ ਏਕੜ ਵਰਤੋ। ਇਸ ਤੋਂ ਬਾਅਦ, ਫ਼ਸਲ ਦੇ ਵਾਧੇ ਅਨੁਸਾਰ ਪਾਣੀ ਦੀ ਮਾਤਰਾ 200 ਲੀਟਰ ਪ੍ਰਤੀ ਏਕੜ ਤੱਕ ਵਧਾਉ ਪਰ ਧਿਆਨ ਰੱਖੋ ਕਿ ਪਾਣੀ ਦੇ ਨਾਲ-ਨਾਲ ਉੱਪਰ ਦੱਸੇ ਕੀਟਨਾਸ਼ਕਾਂ ਦੀ ਮਾਤਰਾ ਵੀ ਉਸ ਅਨੁਪਾਤ ਵਿੱਚ ਵਧਾਉ। ਕੀੜੇ ਦੀ ਕਾਰਗਰ ਰੋਕਥਾਮ ਲਈ ਛਿੜਕਾਅ ਮੱਕੀ ਦੀ ਗੋਭ ਵੱਲ ਨੂੰ ਕਰੋ।