Expert Advisory Details

idea99wheat_crops.jpg
Posted by PAU, Ludhiana
Punjab
2020-12-03 14:06:02

ਪੀ ਬੀ ਡਬਲਯੂ 752- ਇਸ ਕਿਸਮ ਦਾ ਔਸਤ ਕੱਦ 89 ਸੈਂਟੀਮੀਟਰ ਹੈ ਅਤੇ ਪੱਕਣ ਲਈ ਤਕਰੀਬਨ 130 ਦਿਨ ਲੈਂਦੀ ਹੈ। ਸਿੱਟੇ ਦਰਮਿਆਨੇ ਸੰਘਣੇ ਅਤੇ ਲਾਲ ਘੁੰਡੀਆਂ ਵਾਲੇ ਹੁੰਦੇ ਹਨ। ਇਹ ਕਿਸਮ ਪੀਲੀ ਅਤੇ ਭੂਰੀ ਕੁੰਗੀ ਦਾ ਟਾਕਰਾ ਕਰ ਸਕਦੀ ਹੈ। ਇਸ ਦਾ ਔਸਤ ਝਾੜ 19.2 ਕੁਇੰਟਲ ਪ੍ਰਤੀ ਏਕੜ ਹੈ।

ਪੀ ਬੀ ਡਬਲਯੂ 658- ਇਸ ਕਿਸਮ ਦਾ ਔਸਤ ਕੱਦ 85 ਸੈਂਟੀਮੀਟਰ ਹੈ ਅਤੇ ਪੱਕਣ ਲਈ ਤਕਰੀਬਨ 133 ਦਿਨ ਲੈਂਦੀ ਹੈ। ਇਹ ਕਿਸਮ ਪੀਲੀ ਕੁੰਗੀ, ਭੂਰੀ ਕੁੰਗੀ ਅਤੇ ਪੱਤਿਆਂ ਦੇ ਝੁਲਸ ਰੋਗ ਦਾ ਟਾਕਰਾ ਕਰਨ ਦੀ ਸਮਰਥਾ ਰੱਖਦੀ ਹੈ। ਇਸ ਦਾ ਔਸਤ ਝਾੜ 17.6 ਕੁਇੰਟਲ ਪ੍ਰਤੀ ਏਕੜ ਹੈ।

ਰਸਾਇਣਕ ਖਾਦਾਂ ਦੀ ਵਰਤੋਂ ਸੰਬੰਧੀ ਜ਼ਰੂਰੀ ਨੁਕਤੇ

  • ਕਲਰਾਠੀ ਜ਼ਮੀਨ ਵਿੱਚ ਬੀਜੀ ਕਣਕ ਨੂੰ ਸਿਫ਼ਾਰਸ਼ ਕੀਤੀ ਮਾਤਰਾ ਨਾਲੋਂ 25 ਪ੍ਰਤੀਸ਼ਤ ਵਧੇਰੇ ਨਾਈਟਰੋਜਨ ਪਾਓ।
  • ਅੱਧ ਦਸੰਬਰ ਤੋਂ ਬਾਅਦ ਬੀਜ ਕਣਕ ਨੂੰ ਠੀਕ ਸਮੇਂ ਤੇ ਬੀਜੀ ਕਣਕ ਨਾਲੋਂ 25% ਨਾਈਟਰੋਜਨ ਘੱਟ ਪਾਓ।
  • ਪਿਛੇਤੀ ਜਾੜ ਮਾਰਨ ਅਤੇ ਪਛੇਤੀਆਂ ਗੰਢਾਂ ਬਣਨ ਸਮੇਂ ਨਾਈਟ੍ਰੋਜਨ ਤੱਤ ਦੀ ਘਾਟ ਪੂਰੀ ਕਰਨ ਲਈ 3% ਯੂਰੀਏ (3 ਕਿਲੋ ਯੂਰੀਆ 100 ਲਿਟਰ ਪਾਣੀ ਵਿੱਚ) ਦਾ ਛਿੜਕਾਅ ਕੀਤਾ ਜਾ ਸਕਦਾ ਹੈ। ਫ਼ਸਲ ਤੇ ਦੋ ਪਾਸਾ ਛਿੜਕਾਅ ਕਰੋ ਅਤੇ 300 ਲਿਟਰ ਘੋਲ ਪ੍ਰਤੀ ਏਕੜ ਵਰਤੋ। ਸਾਉਣੀ ਦੀਆਂ ਫ਼ਸਲਾਂ ਦੇ ਮੁਕਾਬਲੇ, ਕਣਕ, ਫ਼ਾਸਫ਼ੋਰਸ ਖਾਦ ਨੂੰ ਵਧੇਰੇ ਮੰਨਦੀ ਹੈ। ਇਸ ਕਰਕੇ ਫ਼ਾਸਫ਼ੋਰਸ ਵਾਲੀ ਖਾਦ ਕਣਕ ਨੂੰ ਪਾਓ ਅਤੇ ਕਣਕ ਪਿੱਛੋਂ ਬੀਜੀ ਜਾਣ ਵਾਲੀ ਸਾਉਣੀ ਦੀ ਫ਼ਸਲ ਨੂੰ ਫ਼ਾਸਫ਼ੋਰਸ ਖਾਦ ਪਾਉਣ ਦੀ ਲੋੜ ਨਹੀਂ।
  • ਜੇਕਰ ਡੀ ਏ ਪੀ ਅਤੇ ਸੁਪਰਫਾਸਫੇਟ ਉਪਲਬਧ ਨਾ ਹੋਣ ਤਾਂ ਕਣਕ ਨੂੰ ਹੰਗਾਮੀ ਹਾਲਤਾਂ ਵਿੱਚ ਗੰਧਕੀ ਫਾਸਫੇਟ ਜਾਂ ਅਮੋਨੀਅਮ ਫਾਸਫੇਟ ਖਾਦ (60 ਕਿੱਲੋ ਪ੍ਰਤੀ ਏਕੜ ਫਾਸਫੋਰਸ ਦੇ ਬਦਲਵੇਂ ਰੂਪ ਵਿੱਚ ਪਾਓ।