This content is currently available only in Punjabi language.
ਪੰਜਾਬ ਨੈਸ਼ਨਲ ਲੀਡ ਬੈਂਕ ਦੇ ਖ਼ਿਲਾਫ਼ ਸੱਤ ਕਿਸਾਨ ਜਥੇਬੰਦੀਆਂ ਨੇ ਸੋਮਵਾਰ ਨੂੰ ਪੱਕੇ ਤੌਰ ’ਤੇ ਧਰਨਾ ਲਗਾ ਦਿੱਤਾ। ਇਸ ਧਰਨੇ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਬੀਕੇਯੂ ਕ੍ਰਾਂਤੀਕਾਰੀ, ਬੀਕੇਯੂ, ਬੀਕੇਯੂ ਡਕੌਂਦਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਕਿਰਤੀ ਕਿਸਾਨ ਯੂਨੀਅਨ ਤੇ ਕਿਸਾਨ ਸੰਘਰਸ਼ ਕਮੇਟੀ ਪੰਨੂ ਦੇ ਆਗੂ ਸ਼ਾਮਲ ਹੋਏ।
ਧਰਨੇ ਦੌਰਾਨ ਕਿਸਾਨ ਆਗੂ ਜੋਗਿੰਦਰ ਸਿੰਘ ਤੇ ਦਰਸ਼ਨ ਪਾਲ ਸਿੰਘ ਨੇ ਦੱਸਿਆ ਕਿ 17 ਫਰਵਰੀ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਵੱਖ ਵੱਖ ਬੈਂਕ ਅਧਿਕਾਰੀਆਂ ਦੀ ਮੀਟਿੰਗ ਹੋਈ ਸੀ। ਇਸ ਵਿੱਚ ਮੰਗ ਰੱਖੀ ਗਈ ਸੀ ਕਰਜ਼ਾ ਲੈਣ ਵਾਲੇ ਕਿਸਾਨ ਕੋਲੋਂ ਬੈਂਕ ਜ਼ਬਰਦਸਤੀ ਖਾਲੀ ਚੈਕ ’ਤੇ ਹਸਤਾਖਰ ਕਰਵਾ ਲੈਂਦੇ ਹਨ, ਜੋ ਕਿ ਸਿੱਧੇ ਤੌਰ ’ਤੇ ਕਾਨੂੰਨ ਖ਼ਿਲਾਫ਼ ਹੈ। ਜਦੋਂ ਕਿਸਾਨ ਕਿਸੇ ਕਾਰਨ ਤੋਂ ਕਰਜ਼ਾ ਨਹੀਂ ਦੇ ਸਕਦਾ ਤਾਂ ਬੈਂਕ ਆਪਣੇ ਮਨਮਰਜ਼ੀ ਨਾਲ ਉਸ ਚੈਕ ਵਿੱਚ ਰਕਮ ਭਰ ਲੈਂਦੇ ਹਨ ਤੇ ਅਦਾਲਤ ਵਿੱਚ ਕੇਸ ਲਗਾ ਦਿੰਦੇ ਹਨ। ਇਹੀ ਕਾਰਨ ਹੈ ਕਿ ਕਿਸਾਨ ਖ਼ੁਦਕੁਸ਼ੀਆਂ ਕਰਨ ਨੂੰ ਮਜ਼ਬੂਰ ਹੈ। ਉਨ੍ਹਾਂ ਨੇ ਕਿਹਾ ਕਿ 20 ਫਰਵਰੀ ਨੂੰ ਸਰਕਾਰ ਨੇ ਉਨ੍ਹਾਂ ਨੂੰ ਗੱਲਬਾਤ ਲਈ ਬੁਲਾਇਆ ਹੈ, ਜੇ ਉਸ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਪੰਜਾਬ ਨੈਸ਼ਨਲ ਦੇ ਲੀਡ ਬੈਂਕ ਦੇ ਬਾਹਰ ਪੱਕੇ ਤੌਰ ’ਤੇ ਧਰਨਾ ਲਗਾ ਦਿੱਤਾ ਜਾਵੇਗਾ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune