Expert Advisory Details

idea99riceeeee.jpg
Posted by PAU, Ludhiana
Punjab
2020-10-20 13:27:33

ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਵਾਲੇ ਝੋਨੇ ਦੇ ਖੇਤਾਂ ਵਿੱਚ ਕਣਕ ਦੀ ਅਗੇਤੀ ਬਿਜਾਈ ਤੋਂ ਗੁਰੇਜ਼ ਕਰੋ-

  • ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਵਿਗਿਆਨੀਆਂ ਵੱਲੋਂ ਕਰਵਾਏ ਗਏ ਤਾਜ਼ਾ ਸਰਵੇਖਣ ਅਨੁਸਾਰ ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੇ ਕੁਝ ਖੇਤਾਂ ਵਿੱਚ ਝੋਨੇ ਦੀ ਫ਼ਸਲ ਉੱਪਰ ਤਣੇ ਦੀ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਨੂੰ ਮਿਲਿਆ ਹੈ।
  • ਤਣੇ ਦੀ ਗੁਲਾਬੀ ਸੁੰਡੀ ਸਤੰਬਰ-ਅਕਤੂਬਰ ਦੇ ਮਹੀਨੇ ਵਿੱਚ ਝੋਨੇ ਦੀ ਫ਼ਸਲ ਦਾ ਨੁਕਸਾਨ ਕਰਦੀ ਹੈ।
  • ਇਹ ਸੁੰਡੀਆਂ ਝੋਨੇ ਦੇ ਬੂਟਿਆਂ ਦੇ ਤਣਿਆਂ ਵਿੱਚ ਮੋਰੀਆਂ ਕਰਕੇ ਅੰਦਰ ਚਲੀਆਂ ਜਾਂਦੀਆਂ ਹਨ ਤੇ ਅੰਦਰਲਾ ਮਾਦਾ ਖਾਂਦੀਆਂ ਹਨ, ਬੂਟੇ ਦੀ ਗੋਭ ਸੁੱਕ ਜਾਂਦੀ ਹੈ ਅਤੇ ਅਖੀਰ ਵਿੱਚ ਬੂਟੇ ਮਰ ਜਾਂਦੇ ਹਨ।
  • ਪੀ.ਏ.ਯੂ. ਮਾਹਿਰਾਂ ਵੱਲੋਂ ਕਿਸਾਨ ਵੀਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ ਖਾਸ ਕਰਕੇ ਉਹਨਾਂ ਖੇਤਾਂ ਵਿੱਚ ਜਿੱਥੇ ਝੋਨੇ ਦੀਆਂ ਲੰਮਾਂ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੂਸਾ-44, ਪੀਲੀ ਪੂਸਾ ਆਦਿ ਦੀ ਲਵਾਈ ਕੀਤੀ ਹੋਵੇ।
  • ਤਣੇ ਦੀ ਗੁਲਾਬੀ ਸੁੰਡੀ ਅਗਲੀ ਬੀਜੀ ਜਾਣ ਵਾਲੀ ਕਣਕ ਦੀ ਫ਼ਸਲ ਤੇ ਵੀ ਨੁਕਸਾਨ ਕਰ ਸਕਦੀ ਹੈ। ਮਾਹਿਰਾਂ ਨੇ ਕਿਸਾਨਾਂ ਨੂੰ ਸੁਝਾਅ ਦਿੱਤਾ ਕਿ ਉਹ ਅਜਿਹੇ ਖੇਤਾਂ ਵਿੱਚ ਕਣਕ ਦੀ ਅਗੇਤੀ ਬਿਜਾਈ ਕਰਨ ਤੋਂ ਗੁਰੇਜ਼ ਕਰਨ ਜਿੱਥੇ ਝੋਨੇ ਦੀ ਫ਼ਸਲ ਉੱਪਰ ਤਣੇ ਦੀ ਗੁਲਾਬੀ ਸੁੰਡੀ ਦਾ ਹਮਲਾ ਜ਼ਿਆਦਾ ਹੋਵੇ।
  • ਜਿੱਥੇ ਝੋਨੇ ਦੇ ਖੇਤਾਂ ਵਿੱਚ ਤਣੇ ਦੀ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਨੂੰ ਨਹੀਂ ਮਿਲਦਾ, ਉੱਥੇ ਕਣਕ ਦੀ ਫ਼ਸਲ ਦੀ ਬਿਜਾਈ 25 ਅਕਤੂਬਰ ਤੋਂ ਬਾਅਦ ਸ਼ੁਰੂ ਕੀਤੀ ਜਾ ਸਕਦੀ ਹੈ ਜਦੋਂ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਘੱਟ ਅਤੇ ਘੱਟੋਂ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਤੋਂ ਘੱਟ ਹੋ ਜਾਂਦਾ ਹੈ।
  • 15 ਅਕਤੂਬਰ ਦੇ ਆਸ-ਪਾਸ ਬਹੁਤ ਜਲਦੀ ਬੀਜੀ ਗਈ ਕਣਕ ਦੀ ਫ਼ਸਲ ਵਿੱਚੱ ਉੱਚ ਤਾਪਮਾਨ ਕਾਰਨ ਵਧੀਆ ਫੁਟਾਰਾ ਨਹੀਂ ਹੋ ਸਕੇਗਾ ਅਤੇ ਮਾਹਿਰਾਂ ਅਨੁਸਾਰ ਇਸ ਨਾਲ ਝਾੜ ਉੱਪਰ ਅਸਰ ਪੈ ਸਕਦਾ ਹੈ।