Expert Advisory Details

idea99crops.jpg
Posted by ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
Punjab
2019-06-12 14:12:55

ਆਉਣ ਵਾਲੇ ਦਿਨਾਂ ਵਿੱਚ ਗਰਮ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨਾਂ ਨੂੰ ਸਬਜ਼ੀਆਂ, ਫ਼ਲਾਂ ਅਤੇ ਫ਼ਸਲਾਂ ਨੂੰ ਲੋੜ ਅਨੁਸਾਰ ਪਾਣੀ ਲਾਉਣ ਦੀ ਸਲਾਹ ਦਿੱਤੀ ਜਾਂਦੀ ਹੈ।

  • ਝੋਨਾ: ਝੋਨੇ ਦੀ ਪਨੀਰੀ ਨੂੰ ਲੋੜ ਅਨੁਸਾਰ ਪਾਣੀ ਦਿੰਦੇ ਰਹੋ।
  • ਨਰਮਾ: ਕਪਾਹ ਦੇ ਖੇਤਾਂ ਵਿੱਚ ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਭੂਮੀ ਵਿੱਚੋਂ ਚਿੱਟੀ ਮੱਖੀ ਦੇ ਬਦਲਵੇਂ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਭੰਗ ਆਦਿ ਨੂੰ ਨਸ਼ਟ ਕਰੋ।
  • ਕਮਾਦ: ਕਮਾਦ ਦੀ ਫ਼ਸਲ ਨੂੰ ਅਗੇਤੀ ਫੋਟ ਦੇ ਗੜੂੰਏਂ ਤੋਂ ਬਚਾਉਣ ਲਈ ਟਰਾਈਕੋਗਰਾਮਾ ਕਿਲੋਨਸ (ਮਿੱਤਰ ਕੀੜੇ) ਰਾਹੀਂ ਸੱਤ ਦਿਨ ਪਹਿਲਾਂ ਪ੍ਰਜੀਵੀ ਕਿਰਿਆ ਕੀਤੇ ਕੌਰਸਾਇਰਾ ਦੇ ਤਕਰੀਬਨ 20,000 ਆਂਡੇ ਪ੍ਰਤੀ ਏਕੜ ਦੇ ਹਿਸਾਬ ਨਾਲ 10 ਦਿਨ ਦੇ ਫਰਕ ਨਾਲ ਵਰਤੋ।