Expert Advisory Details

idea99PAU.jpg
Posted by Communication Department, PAU
Punjab
2018-06-28 09:35:05

ਨਰਮੇ ਨੂੰ ਚਿੱਟੀ ਮੱਖੀ ਤੋਂ ਕਿਵੇਂ ਬਚਾਈਏ

ਕਿਸਾਨ ਵੀਰੋ ! ਆਪਣੇ ਨਰਮੇ ਦੇ ਖੇਤਾਂ ਦਾ ਚਿੱਟੀ ਮੱਖੀ ਲਈ ਲਗਾਤਾਰ ਸਰਵੇਖਣ ਕਰੋ।

ਫਸਲ ਨੂੰ ਸੋਕਾ ਨਾ ਲੱਗਣ ਦਿਓ ਕਿਉਂਕਿ ਔੜ ਵਿੱਚ ਚਿੱਟੀ ਮੱਖੀ ਦੇ ਹਮਲੇ ਵਿੱਚ ਵਾਧਾ ਹੁੰਦਾ ਹੈ।

ਘੱਟ ਲਾਗਤ ਵਾਲੇ ਪੀਲੇ ਕਾਰਡ ੪੦ ਪ੍ਰਤੀ ਏਕੜ ਦੇ ਹਿਸਾਬ ਨਾਲ ਖੇਤਾਂ ਵਿੱਚ ਲਗਾਓ।

ਚਿੱਟੀ ਮੱਖੀ ਦੀ ਰੋਕਥਾਮ ਲਈ ਉਸ ਸਮੇਂ ਛਿੜਕਾਅ ਕਰੋ ਜਦੋਂ ਨਰਮੇ ਦੇ ਉੱਪਰਲੇ ਹਿੱਸੇ ਵਿੱਚ ਸਵੇਰੇ ੧੦ ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ੬ ਬਾਲਗ ਪ੍ਰਤੀ ਪੱਤਾ ਹੋਵੇ।

ਫਸਲ ਦੀ ਸ਼ੁਰੂਆਤੀ ਅਵਸਥਾ ਵਿੱਚ ਚਿੱਟੀ ਮੱਖੀ ਦੇ ਹਮਲਾ ਹੋਣ ਤੇ ਨਿੰਬੀਸੀਡੀਨ ਜਾਂ ਅਚੂਕ ੧ ਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।

ਜ਼ਿਆਦਾ ਹਮਲੇ ਹੋਣ ਤੇ ੮੦ ਗ੍ਰਾਮ ਉਲਾਲਾ ੫੦ ਡਬਲਯੂ ਜੀ (ਫਲੋਨੀਕਾਮਿਡ) ਜਾਂ ੬੦ ਗ੍ਰਾਮ ਓਸ਼ੀਨ ੨੦ ਐਸ ਜੀ (ਡਾਇਨੋਟੈਫੂਰਾਨ) ਜਾਂ ੨੦੦ ਗ੍ਰਾਮ ਪੋਲੋ/ਰੂਬੀ/ਲੂਡੋ/ਸ਼ੋਕੂ ੫੦ ਡਬਲਯੂ ਪੀ (ਡਾਇਆਫੈਨਥੀਯੂਰੋਨ) ਦਾ ਛਿੜਕਾਅ

ਕਰੋ।

ਚਿੱਟੀ ਮੱਖੀ ਦੇ ਬੱਚਿਆਂ (ਨਿੰਫ) ਦੀ ਰੋਕਥਾਮ ਲਈ ੫੦੦ ਮਿਲੀਲਿਟਰ ਲੈਨੋ ੧੦ ਈ ਸੀ (ਪਾਇਰੀਪ੍ਰੋਕਸੀਫਿਨ) ਜਾਂ ੨੦੦ ਮਿਲੀਲਿਟਰ ਓਬਰੇਨ/ਵੋਲਟੇਜ਼ ੨੨.੯ ਐਸ ਸੀ (ਸਪੈਰੋਮੈਸੀਫਿਨ) ਦਾ ਛਿੜਕਾਅ ਕਰੋ।

ਸਿਫਾਰਸ਼ ਕੀਤੀਆਂ ਕੀੜੇਮਾਰ ਜ਼ਹਿਰਾਂ ਸਹੀ ਸਮੇਂ ਤੇ ਸਹੀ ਮਾਤਰਾ ਵਿੱਚ ਹੀ ਵਰਤੋ। ਇਸ ਦੀ ਅਸਰਦਾਰ ਰੋਕਥਾਮ ਲਈ ਬੂਟੇ ਦੇ ਉੱਪਰ ਤੋਂ ਹੇਠਾਂ ਤੱਕ ਸਾਰੇ ਪੱਤਿਆਂ ਤੇ ਛਿੜਕਾਅ ਪਹੁੰਚਣਾ ਬਹੁਤ ਜ਼ਰੂਰੀ ਹੈ। ਇਸ ਸੰਬੰਧੀ ਹੋਰ ਜਾਣਕਾਰੀ ਲਈ ਸੰਪਰਕ ਕਰੋ