Expert Advisory Details

idea99logo.jpg
Posted by Communication Department, PAU
Punjab
2018-07-13 07:32:23

ਪਾਣੀ ਦੀ ਬੱਚਤ ਕਰੀਏ, ਝੋਨੇ ਨੂੰ ਪਾਣੀ ਕਿਵੇਂ ਤੇ ਕਦੋਂ ਲਾਈਏ ?

ਸਿੱਧੀ ਬਿਜਾਈ ਲਈ ਪਾਣੀ ਦੀ ਵਰਤੋਂ

Ÿ ਝੋਨੇ ਦੇ ਖੇਤ ਵਿੱਚ ਲਗਾਤਾਰ ਪਾਣੀ ਖੜ੍ਹਾ ਰੱਖਣਾ ਜ਼ਰੂਰੀ ਨਹੀਂ।

Ÿ ਪਨੀਰੀ ਲਾਉਣ ਪਿੱਛੋਂ 2 ਹਫ਼ਤੇ ਤੱਕ ਪਾਣੀ ਖੇਤ ਵਿੱਚ ਖੜ੍ਹਾ ਰੱਖਣਾ ਜ਼ਰੂਰੀ ਹੈ । ਇਸ ਪਿੱਛੋਂ ਪਾਣੀ ਉਸ ਵੇਲੇ ਦਿਉ ਜਦੋਂ ਖੇਤ ਵਿੱਚੋਂ ਪਾਣੀ ਜਜ਼ਬ ਹੋਏ ਨੂੰ ਦੋ ਦਿਨ ਹੋ ਗਏ ਹੋਣ । ਪਰ ਇਸ ਗੱਲ ਦਾ ਧਿਆਨ ਰੱਖੋ ਕਿ ਜ਼ਮੀਨ ਵਿੱਚ ਤ੍ਰੇੜਾਂ ਨਾ ਪੈਣ।

Ÿ ਪਾਣੀ ਦੀ ਬੱਚਤ ਲਈ, 15-20 ਸੈਂਟੀਮੀਟਰ ਡੂੰਘਾਈ ਤੇ ਲੱਗੇ ਟੈਂਸ਼ੀਓਮੀਟਰ ਵਿੱਚ ਪਾਣੀ ਦਾ ਪੱਧਰ ਹਰੀ ਪੱਟੀ ਤੋਂ ਪੀਲੀ ਪੱਟੀ ਵਿੱਚ ਦਾਖਲ ਹੋਣ ਤੇ (150 ± 20 ਸੈਂਟੀਮੀਟਰ ਟੈਨਸ਼ਨ) ਪਾਣੀ ਲਗਾਉ ।

Ÿ ਖੇਤਾਂ ਵਿੱਚ ਪਾਣੀ 10 ਸੈਂਟੀਮੀਟਰ ਤੋਂ ਵੱਧ ਨਹੀਂ ਹੋਣਾ ਚਾਹੀਦਾ।

ਸਿੱਧੀ ਬਿਜਾਈ ਲਈ ਪਾਣੀ ਦੀ ਵਰਤੋਂ

Ÿ ਸੁੱਕੇ ਖੇਤ ਵਿੱਚ ਕੀਤੀ ਸਿੱਧੀ ਬਿਜਾਈ ਤੋਂ ਤੁਰੰਤ ਬਾਅਦ ਸਿੰਚਾਈ ਕਰੋ ਅਤੇ ਦੂਜੀ ਸਿੰਚਾਈ 4-5 ਦਿਨਾਂ ਬਾਅਦ ਕਰੋ।

Ÿ ਜੇਕਰ ਬਿਜਾਈ ਰੌਣੀ ਕੀਤੇ ਖੇਤ ਵਿੱਚ ਕੀਤੀ ਗਈ ਹੈ ਤਾਂ ਪਹਿਲੀ ਸਿੰਚਾਈ ਬਿਜਾਈ ਤੋਂ 5-7 ਦਿਨਾਂ ਬਾਅਦ ਕਰਨੀ ਚਾਹੀਦੀ ਹੈ ਅਤੇ ਇਸ ਤੋਂ ਬਾਅਦ ਜ਼ਮੀਨ ਦੀ ਕਿਸਮ ਦੇ ਆਧਾਰ ਤੇ 5-10 ਦਿਨਾਂ ਦੇ ਵਕਫੇ ਤੇ ਪਾਣੀ ਦੇਣਾ ਚਾਹੀਦਾ ਹੈ।

Ÿ ਆਖਰੀ ਪਾਣੀ ਝੋਨਾ ਕੱਟਣ ਤੋਂ ਦਸ ਦਿਨ ਪਹਿਲਾਂ ਦਿਉ। ਇਸ ਤਰੀਕੇ ਨਾਲ ਕੱਦੂ ਕੀਤੇ ਝੋਨੇ ਦੇ ਮੁਕਾਬਲੇ 10-15 ਫੀਸਦੀ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ।