ਪੀਲੀ ਕੁੰਗੀ ਅਤੇ ਹੋਰ ਫ਼ਸਲਾਂ ਵਿਚ ਰੋਗਾਂ ਤੋਂ ਕਿਵੇਂ ਕਰੀਏ ਬਚਾਅ
ਪੀਲੀ ਕੁੰਗੀ ਦੀ ਰੋਕਥਾਮ ਲਈ ਕਣਕ ਦੀ ਫਸਲ ਦਾ ਲਗਾਤਾਰ ਸਰਵੇਖਣ ਕਰੋ ਅਤੇ ਨਿਸ਼ਾਨੀਆਂ ਨਜ਼ਰ ਆਉਣ ਤਾਂ 200 ਮਿ: ਲਿ: ਟਿਲਟ ਜਾਂ ਸ਼ਾਈਨ ਜਾਂ ਬੰਪਰ ਜਾਂ ਕੰਮਪਾਸ ਜਾਂ ਮਾਰਕਜੋਲ ਜਾਂ ਸਟਿਲਟ 25 ਤਾਕਤ ਨੂੰ 200 ਲਿਟਰ ਪਾਣੀ ਵਿੱਚ ਪਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।
ਜੇਕਰ ਕਣਕ ਅਤੇ ਸਰ੍ਹੋਂ ਤੇ ਤੇਲਾ ਨੁਕਸਾਨ ਕਰਨ ਦੀ ਸਮਰਥਾ ਤੇ ਪਹੁੰਚ ਜਾਂਦਾ ਹੈ ਤਾਂ ਫ਼ਸਲ ਨੂੰ ਸਿਫਾਰਿਸ਼ ਕੀਤੀਆਂ ਕੀਟਨਾਸ਼ਕਾਂ ਜਿਵੇਂ ਕੀ ਐਕਟਾਰਾ (ਕਣਕ ਲਈ 20 ਗਾ੍ਰਮ ਪ੍ਰਤੀ ਏਕੜ ਅਤੇ ਸਰ੍ਹੋਂ ਲਈ 40 ਗਾ੍ਰਮ ਪ੍ਰਤੀ ਏਕੜ ਥਾਈਮੈਥਾਕਸਿਮ 25 ਤਾਕਤ) 80-100 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।
ਕਣਕ ਦੀ ਫਸਲ ਨੂੰ ਮੈਗਨੀਜ਼ ਦੀ ਘਾਟ ਨਜ਼ਰ ਆਏ ਤਾਂ ਮੈਗਨੀਜ਼ ਸਲਫੇਟ ਦੇ 0.5 % ਛਿੜਕਾਅ ਦੀ ਸਲਾਹ ਦਿੱਤੀ ਜਾਂਦੀ ਹੈ।ਜੇਕਰ ਖੇਤ ਵਿੱਚ ਕਣਕ ਨੂੰ ਗੰਧਕ ਦੀ ਘਾਟ ਨਜ਼ਰ ਆਵੇ ਤਾਂ ਖੜੀ ਫਸਲ ਵਿੱਚ 100 ਕਿਲੋ ਜਿਪਸਮ/ਏਕੜ ਦਾ ਛਿੱਟਾ ਦੇਵੋ।
ਸਬਜ਼ੀਆਂ ਦੀ ਪਨੀਰੀ ਅਤੇ ਫਸਲ ਜਿਵੇਂ ਕਿ ਟਮਾਟਰ, ਬੈਂਗਣ ਅਤੇ ਮਿਰਚ ਨੂੰ ਠੰਢ ਤੋਂ ਬਚਾਉ।
ਆਲੁਆਂ ਨੂੰ ਪਿਛੇਤੇ ਝੁਲਸ ਰੋਗ ਤੋਂ ਬਚਾਅ ਲਈ ਕਿਸਾਨ ਵੀਰਾਂ ਨੂੰ ਖੇਤਾਂ ਦਾ ਲਗਾਤਾਰ ਸਰਵੇਖਣ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਅਤੇ ਪਿਛੇਤੇ ਝੁਲਸ ਰੋਗ ਦੇ ਲੱਛਣ ਹੋਣ ਤੇ ਫ਼ਸਲ ਨੂੰ 500 ਤੋਂ 700 ਗ੍ਰਾਮ ਇੰਡੋਫਿਲ ਐਮ-45 ਜਾਂ ਮਾਰਕਜੈਬ ਜਾਂ ਕਵਚ ਨੂੰ 250-350 ਲਿਟਰ ਪਾਣੀ ਵਿੱਚ ਪਾਕੇ ਛਿੜਕਾਅ ਕਰੋ।ਪਿਛੇਤੇ ਝੁਲਸ ਰੋਗ ਲਈ ੳੱੁਲੀ-ਨਾਸ਼ਕਾਂ ਦੀ ਸਹੀ ਵਰਤੋਂ ਲਈ ਪੀ ਏ ਯੂ ਵੈਬਸਾਈਟ ਨੂੰ ਜ਼ਰੂਰ ਦੇਖੋ।
ਨਵੇਂ ਲਾਏ ਪੱਤਝੜੀ ਬੂਟਿਆਂ ਨੂੰ ਲਗਾਤਾਰ ਪਾਣੀ ਦਿੰਦੇ ਰਹੋ ।
ਬੇਰਾਂ ਵਿੱਚ ਕਾਲੇ ਧੱਬਿਆਂ ਦੇ ਰੋਗ ਦੀ ਰੋਕਥਾਮ ਲਈ ਮੈਨਕੋਜ਼ਿਬ 75 ਤਾਕਤ (2.5 ਗ੍ਰਾਮ) ਦਾ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਛਿੜਕਾਅ ਕਰੋ ।
ਬੇਰਾਂ ਵਿਚ ਫ਼ਲ ਦੀ ਮੱਖੀ ਦੇ ਹਮਲੇ ਨੂੰ ਰੋਕਣ ਲਈ 1.7 ਮਿ.ਲੀ.ਰੋਗਰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਛਿੜਕਾਅ ਕਰੋ ।
ਜੇਕਰ ਆੜੂ ਵਿੱਚ ਤੇਲੇ/ਚੇਪੇ ਦਾ ਹਮਲਾ ਨਜ਼ਰ ਆਵੇ ਤਾਂ 1.6 ਮਿ.ਲੀ.ਰੋਗਰ ਦਾ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਛਿੜਕਾਅ ਕਰੋ ।
ਕਿੰਨੂ ਦੀ ਤੁੜਾਈ ਨਿਬੇੜ ਲਵੋ ਅਤੇ ਬੂਟਿਆਂ ਵਿਚੋਂ ਬਿਮਾਰ, ਟੱੁਟੀਆਂ, ਸੁਕੀਆਂ ਟਹਿਣੀਆਂ ਕੱਢ ਦਿਉ ।ਨਿੰਬੂ ਜਾਤੀ ਦੇ ਫ਼ਲਦਾਰ ਬੂਟਿਆਂ ਦੀ ਕਾਂਟ-ਛਾਂਟ ਤੋਂ ਬਾਅਦ ਬੋਰਡੋ ਮਿਸ਼ਰਣ 2:2:250 ਜਾਂ ਬਲਾਈਟੌਕਸ 3.0 ਗ੍ਰਾਮ ਪ੍ਰਤੀ ਲਿਟਰ ਦੇ ਹਿਸਾਬ ਨਾਲ ਛਿੜਕਾਅ ਕਰ ਦਿਉ ।
ਚੱਲ ਰਹੇ ਘੱਟ ਤਾਪਮਾਨ ਵਿੱਚ ਨਵਜੰਮੇਂ/ਕੱਟੜੂ-ਵੱਛੜੂਆਂ ਨੂੰ ਠੰਡ ਤੋਂ ਬਚਾਓ ਕਿਉਂਕਿ ਇਹ ਜਲਦੀ ਨਮੂਨੀਏ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਜ਼ਿਆਦਾ ਮੌਤਾਂ ਵੀ ਇਸ ਕਾਰਨ ਹੀ ਹੁੰਦੀਆਂ ਹਨ।ਇਨਾਂ ਨੂੰ ਮਲੱਪਾ ਤੋਂ ਬਚਾਅ ਲਈ 3 ਮਹੀਨੇ ਤੱਕ ਸਮੇਂ-ਸਮੇਂ ਤੇ ਦਵਾਈ ਦਿੰੰਦੇ ਰਹੋ।ਪਸ਼ੂਆਂ ਨੂੰ ਅਫ਼ਾਰੇ ਤੋਂ ਬਚਾਉਣ ਲਈ ਕੁਤਰੀ ਹੋਈ ਬਰਸੀਮ ਵਿੱਚ ਤੂੜੀ ਰਲਾ ਕੇ ਖੁਆਉਣੀ ਚਾਹੀਦੀ ਹੈ।ਫਟੇ ਹੋਏ ਜਾਂ ਜਖਮੀ ਥਣਾਂ ਨੂੰ ਗਲਿਸਰੀਨ ਅਤੇ ਬੀਟਾਡੀਨ (1: 4) ਦੇ ਘੋਲ ਵਿੱਚ ਡੋਬਾ ਦੇ ਕੇ ਠੀਕ ਕੀਤਾ ਜਾ ਸਕਦਾ ਹੈ।ਵੱਡੇ ਪਸ਼ੂਆਂ ਅਤੇ ਇੱਕ ਮਹੀਨੇ ਤੋਂ ਉੱਪਰ ਦੇ ਬੱਚਿਆਂ ਨੂੰ ਮੂੰਹ-ਖ਼ੁਰ ਦੇ ਟੀਕੇ ਲਗਵਾਓ।
Expert Communities
We do not share your personal details with anyone
Sign In
Registering to this website, you accept our Terms of Use and our Privacy Policy.
Sign Up
Registering to this website, you accept our Terms of Use and our Privacy Policy.



