Expert Advisory Details

idea99PAU.jpg
Posted by Communication Department, PAU
Punjab
2018-02-23 07:09:44

ਪਰਾਲੀ ਦੀ ਸਾਂਭ-ਸੰਭਾਲ ਲਈ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਤੇ ਅਮਲ ਕਰੋ

ਪੰਜਾਬ ਸੂਬੇ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ. ਅਰਵਿੰਦਰ ਸਿੰਘ ਬੈਂਸ ਨੇ ਯੂਨੀਵਰਸਿਟੀ ਵਿਖੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਅਤੇ ਹੋਰ ਮਾਹਰਾਂ ਨਾਲ ਵਿਚਾਰ-ਚਰਚਾ ਕੀਤੀ ਅਤੇ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਤੇ ਅਮਲ ਕਰਨ ਦੀ ਅਪੀਲ ਕੀਤੀ । ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਮਸਲੇ ਉੱਤੇ ਵਿਚਾਰ-ਵਟਾਂਦਰਾ ਕਰਦਿਆਂ ਸ. ਬੈਂਸ ਨੇ ਵੱਖ-ਵੱਖ ਰੂਪਾਂ ਵਿੱਚ ਪਰਾਲੀ ਦੀ ਵਰਤੋਂ ਕਰਨ ਤੇ ਜ਼ੋਰ ਦਿੱਤਾ । ਉਹਨਾਂ ਕਿਹਾ ਕਿ ਇਸ ਸੰਬੰਧੀ ਖੇਤੀਬਾੜੀ ਸਹਿਕਾਰੀ ਸਭਾਵਾਂ ਇੱਕ ਵੱਡਮੁੱਲਾ ਯੋਗਦਾਨ ਪਾ ਸਕਦੀਆਂ ਹਨ ।

ਡਾ. ਢਿੱਲੋਂ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪਾਣੀ ਦਾ ਡਿੱਗਦਾ ਪੱਧਰ ਅਤੇ ਪਰਾਲੀ ਦੀ ਸਾਂਭਸੰਭਾਲ ਵਿਿਗਆਨੀਆਂ ਸਾਹਮਣੇ ਇੱਕ ਪ੍ਰਮੁੱਖ ਚੁਣੌਤੀ ਹੈ । ਉਹਨਾਂ ਹੈਪੀਸੀਡਰ ਤਕਨਾਲੋਜੀ ਦੇ ਲਾਭ ਬਾਰੇ ਜ਼ਿਕਰ ਕਰਦਿਆਂ ਦੱਸਿਆ ਕਿ ਇਸ ਦੀ ਪੰਜਾਬ ਵਿੱਚ ਕਣਕ ਦੀ ਬਿਜਾਈ ਲਈ ਵਰਤੋ ਕਾਫ਼ੀ ਹੱਦ ਤੱਕ ਵਧੀ ਹੈ । ਵਿਿਗਆਨੀ ਡਾ. ਗੁਰਸਾਹਬ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਦੀ ਭੇਂਟ ਚਾੜ੍ਹਨ ਨਾਲ ਬਹੁੱਮੁੱਲੇ ਤੱਤਾਂ ਦਾ ਨੁਕਸਾਨ ਹੁੰਦਾ ਹੈ । ਬੇਲਰ ਤਕਨਾਲੋਜੀ ਸੰਬੰਧੀ ਉਹਨਾਂ ਦੱਸਿਆ ਕਿ ਇਸ ਨਾਲ ਕਾਗਜ਼ ਅਤੇ ਗੱਤਾ ਬਨਾਉਣ ਲਈ ਵਰਤਿਆ ਜਾ ਸਕਦਾ ਹੈ ਅਤੇ ਭੱਠਿਆਂ ਵਿੱਚ ਊਰਜਾ ਦੇ ਸੋਮੇ ਵਜੋਂ ਵੀ ਵਰਤਿਆ ਜਾ ਸਕਦਾ ਹੈ । ਉਹਨਾਂ ਦੱਸਿਆ ਕਿ ਜਲਦੀ ਪੱਕਣ ਵਾਲੀਆਂ ਕਿਸਮਾਂ ਜਿਵੇਂ ਪੀ ਆਰ 121, ਪੀ ਆਰ 122, ਪੀ ਆਰ 123, ਪੀ ਆਰ 124, ਪੀ ਆਰ 126 ਅਤੇ ਪੀ ਆਰ 115 ਦੀ ਕਾਸ਼ਤ ਦੇ ਨਾਲ ਵੀ ਇਸ ਸਮੱਸਿਆ ਤੇ ਕਾਬੂ ਪਾਇਆ ਜਾ ਸਕਦਾ ਹੈ ।