ਇਨ੍ਹਾਂ ਥਾਵਾਂ ਤੇ ਪਏਗੀ ਭਾਰੀ ਬਾਰਸ਼

August 22 2020

ਮੌਸਮ ਵਿਭਾਗ ਦੇ ਮੁਤਾਬਕ ਮਾਨਸੂਨ ਦੇ ਚੱਲਦਿਆਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਚ ਬਾਰਸ਼ ਦੀ ਆਮਦ ਜਾਰੀ ਰਹੇਗੀ। ਹਿਮਾਚਲ ਪ੍ਰਦੇਸ਼, ਪੰਜਾਬ, ਉੱਤਰਾਖੰਡ, ਬਿਹਾਰ ਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਓੜੀਸਾ, ਪੱਛਮੀ ਬੰਗਾਲ, ਝਾਰਖੰਡ, ਉੱਤਰੀ ਤੇਲੰਗਾਨਾ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਚ ਦਰਮਿਆਨੀ ਬਾਰਸ਼ ਸੰਭਵ ਹੈ। ਪੂਰਬੀ ਰਾਜਸਥਾਨ, ਕੋਂਕਣ. ਗੋਆ, ਕਰਨਾਟਕਾ ਅਤੇ ਗੁਜਰਾਤ ਦੇ ਕੁਝ ਹਿੱਸਿਆਂ ਚ ਹਲਕੀ ਤੋਂ ਮੱਧਮ ਬਾਰਸ਼ ਦਰਜ ਕੀਤੀ ਜਾ ਸਕਦੀ ਹੈ।

ਮਹਾਰਾਸ਼ਟਰ ਚ ਮੁੰਬਈ, ਠਾਣੇ, ਰਾਏਗੜ, ਪਾਲਘਰ ਜ਼ਿਲ੍ਹਿਆਂ ਚ ਅਗਲੇ 24 ਘੰਟਿਆਂ ਚ ਭਾਰੀ ਬਾਰਸ਼ ਬਾਰਸ਼ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਵਿਦਰਭਾ ਚ ਅਗਲੇ 24 ਘੰਟਿਆਂ ਲਈ ਬਹੁਤ ਭਾਰੀ ਬਾਰਸ਼ ਦੇ ਚੱਲਦਿਆਂ ਆਰੇਂਜ ਅਲਰਟ ਜਾਰੀ ਕੀਤਾ ਹੈ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live