ਸੰਸਦ ਮੈਂਬਰਾਂ ਤੇ ਵਿਧਾਇਕਾਂ ਦੇ ਘਰਾਂ ਬਾਹਰ ਪ੍ਰਦਰਸ਼ਨ

August 11 2020

ਕੁੱਲ ਹਿੰਦ ਕਿਸਾਨ ਤਾਲਮੇਲ ਸੰਗਠਨ ਦੇ ਝੰਡੇ ਹੇਠ ਕਿਸਾਨਾਂ ਦੀਆਂ ਦਸ ਸੰਘਰਸ਼ੀਲ ਜਥੇਬੰਦੀਆਂ ਵੱਲੋਂ ਕੇਂਦਰੀ ਖੇਤੀ ਬਿੱਲਾਂ ਦੇ ਵਿਰੋਧ ਵਿਚ ਅਤੇ ਹੋਰ ਕਿਸਾਨ ਮਾਮਲਿਆਂ ਨੂੰ ਲੈ ਕੇ ਸੰਸਦ ਮੈਂਬਰ ਅਤੇ ਵਿਧਾਇਕਾਂ ਦੇ ਘਰਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਪੱਤਰ ਦਿੱਤੇ ਗਏ। ਇਸ ਸਬੰਧ ਵਿੱਚ ਕਿਸਾਨਾਂ ਵੱਲੋਂ ਸਕੂਟਰ ਮੋਟਰਸਾਈਕਲ ਅਤੇ ਕਾਰਾਂ ’ਤੇ ਸਵਾਰ ਹੋ ਕੇ ਮਾਰਚ ਕੱਢਿਆ ਗਿਆ। ਕਿਸਾਨ ਪਹਿਲਾਂ ਗੋਲਡਨ ਗੇਟ ਨੇੜੇ ਇਕੱਠੇ ਹੋਏ ਅਤੇ ਮਾਰਚ ਕਰਦੇ ਹੋਏ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਦੇ ਬਾਹਰ ਗਏ, ਜਿੱਥੇ ਕੇਂਦਰੀ ਬਿਲਾਂ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਵੱਲੋਂ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਕੈਬਨਿਟ ਮੰਤਰੀ ਓਪੀ ਸੋਨੀ, ਵਿਧਾਇਕ ਸੁਖਵਿੰਦਰ ਸਿੰਘ ਬੰਡਾਲਾ, ਤਰਸੇਮ ਸਿੰਘ ਡੀਸੀ ਆਦਿ ਦੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune