ਕੇਂਦਰ ਦੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪ੍ਰਦਰਸ਼ਨ

August 14 2020

ਮੋਦੀ ਸਰਕਾਰ ਦੇ ਕਿਸਾਨ-ਮਜ਼ਦੂਰ ਵਿਰੋਧੀ ਬਿੱਲਾਂ ਖ਼ਿਲਾਫ਼ ਚਲਾਏ ਜਾ ਰਹੇ ਸ਼ੰਘਰਸ਼ ਦੇ ਦੂਜੇ ਪੜਾਅ ਤਹਿਤ ਅੱਜ ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਕਾਮਰੇਡ ਰਸ਼ਪਾਲ ਸਿੰਘ ਘੁਰਕਵਿੰਡ ਤੇ ਕਾਮਰੇਡ ਦੇਵੀ ਕੁਮਾਰੀ ਦੀ ਅਗਵਾਈ ਹੇਠ ਰਾਸ਼ਟਰਪਤੀ ਦੇ ਨਾਮ ਐੱਸਡੀਐੱਮ ਪੱਟੀ ਨੂੰ ਮੰਗ ਪੱਤਰ ਸੌਂਪਿਆ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਗੂਆਂ ਨੇ ਕਿਹਾ ਕਿ ਕਰੋਨਾਵਾਇਰਸ ਦੀ ਆੜ ਹੇਠ ਮੋਦੀ ਸਰਕਾਰ ਵੱਲੋਂ ਮਜ਼ਦੂਰਾਂ ਤੇ ਕਿਸਾਨਾਂ ਨੂੰ ਉਜਾੜਨ ਵਾਲੇ ਆਰਡੀਨੈਂਸ ਜਾਰੀ ਕੀਤੇ ਗਏ ਹਨ। ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਵੱਲੋਂ ਸੰਘਰਸ਼ ਕਰਕੇ ਪਿੰਡਾਂ ਅੰਦਰ ਮੰਡੀਆਂ ਬਣਵਾਈਆਂ ਗਈਆਂ ਸਨ ਤੇ ਮੋਦੀ ਸਰਕਾਰ ਵੱਲੋਂ ਮੰਡੀਕਰਨ ਖ਼ਤਮ ਕਰ ਕੇ ਫ਼ਸਲਾਂ ਖਰੀਦਣ ਦਾ ਕੰਮ ਕਾਰਪੋਰੇਟ ਘਰਾਣਿਆਂ ਨੰ ਦਿੱਤਾ ਜਾ ਰਿਹਾ ਹੈ ਜਿਸ ਨਾਲ ਦੇਸ਼ ਦੀ ਅਰਥਵਿਵਸਥਾ ਤਬਾਹ ਹੋ ਜਾਵੇਗੀ। ਆਗੂਆਂ ਨੇ ਮੰਗ ਕੀਤੀ ਕਿ ਮੋਦੀ ਸਰਕਾਰ ਖੇਤੀ ਤੇ ਬਿਜਲੀ ਬਿੱਲ ਵਾਪਸ ਲਵੇ, ਕਰੋਨਾ ਕਾਰਨ ਬੇਰੁਜ਼ਗਾਰ ਹੋਏ ਮਜ਼ਦੂਰਾਂ ਨੂੰ 7500 ਰੁਪਏ ਪ੍ਰਤੀ ਮਹੀਨਾ ਰਾਹਤ ਦੇਵੇ ਅਤੇ ਬੁਜ਼ਰਗ ਕਿਸਾਨ ਤੇ ਦਸਤਕਾਰ ਰਜਿਸਟਰਡ ਕਰ ਕੇ ਪ੍ਰਤੀ ਮਹੀਨਾ 10 ਹਜ਼ਾਰ ਰੁਪਏ ਆਰਥਿਕ ਸਹਾਇਤਾ ਦਿੱਤੀ ਜਾਵੇ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune