ਐਗਰੀ ਬਾਇਓਟੈੱਕ ਕੰਪਨੀ ਕੈਨ ਬਾਇਓਸਿਸ ਨੇ ਵਾਤਾਵਰਨ ਅਨੁਕੂਲ ਨਵੇਂ ਉਤਪਾਦ ਸਪੀਡ ਕੰਪੋਸਟ ਪੇਸ਼ ਕੀਤਾ ਜੋ ਪਰਾਲੀ ਨੂੰ ਸਾੜਨ ਦੀ ਮੁਸ਼ਕਿਲ ਤੋਂ ਛੁਟਕਾਰਾ ਦਿਵਾਏਗਾ। ਇਸ ਉਤਪਾਦ ਤੋਂ ਵਾਤਾਵਰਨ ਨੂੰ ਕੋਈ ਨੁਕਸਾਨ ਨਹੀਂ ਹੋਏਗਾ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਵਧੇਗੀ। ਐੱਮਡੀ ਸੰਦੀਪਾ ਕਾਨੀਤਕਰ ਨੇ ਦੱਸਿਆ ਕਿ ਬੀਤੇ ਚਾਰ ਸਾਲਾਂ ਤੋਂ ਉਹ ਇਸ ਉਤਪਾਦ ਨੂੰ ਤਿਆਰ ਕਰਨ ਲਈ ਯਤਨਸ਼ੀਲ ਸਨ ਤੇ ਉਨ੍ਹਾਂ ਦਾਅਵਾ ਕੀਤਾ ਕਿ ਇਹ ਉਤਪਾਦ ਕਿਸਾਨਾਂ ਦੀ ਆਮਦਨੀ ਵੀ ਵਧਾਏਗਾ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਪੰਜਾਬੀ ਟ੍ਰਿਬਿਊਨ