ਪੰਜਾਬ ਵਿੱਚ ਕੋਰੋਨਾਵਾਇਰਸ ਦੇ ਕੇਸ ਵਧਣ ਤੋਂ ਬਾਅਦ ਸਰਕਾਰ ਨੇ 31 ਮਾਰਚ ਤੱਕ ਰਾਜ ਵਿੱਚ ਲੌਕਬੰਦੀ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਲੋਕਾਂ ਨੂੰ ਘਰਾਂ ‘ਚ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਹੜੀਆਂ ਸੇਵਾਵਾਂ ਜਾਰੀ ਰਹਿਣਗੀਆਂ ਤੇ ਕਿਹੜੀਆਂ ਸੇਵਾਵਾਂ ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਰੈਸਟੋਰੈਂਟ, ਬੇਕਰੀ, ਹਲਵਾਈ, ਚਾਹ ਦੀਆਂ ਦੁਕਾਨਾਂ, ਖਾਣ ਪੀਣ ਵਾਲੀਆਂ ਚੀਜ਼ਾਂ ਸਿਰਫ ਟੇਕ-ਆਫ ਜਾਂ ਹੋਮ ਡਿਲਿਵਰੀ ਲਈ ਖੁੱਲ੍ਹੀਆਂ ਰਹਿਣਗੀਆਂ। ਇੱਥੇ ਕਿਸੇ ਨੂੰ ਬੈਠਣ ਜਾਂ ਖਾਣ ਦੀ ਆਗਿਆ ਨਹੀਂ ਹੋਵੇਗੀ। ਇਸ ਤੋਂ ਇਲਾਵਾ, ਹਸਪਤਾਲ, ਨਰਸਿੰਗ ਹੋਮ, ਡਾਕਟਰ, ਵੈਦ, ਹਕੀਮ, ਹੋਮਿਓਪੈਥ, ਕੈਮਿਸਟ ਦੁਕਾਨਾਂ, ਆਪਟੀਕਲ ਸਟੋਰ ਤੇ ਫਾਰਮਾਸਿਊਟੀਕਲ ਮੈਨੂਫੈਕਚਰਿੰਗ, ਪੈਟਰੋਲ ਪੰਪ, ਐਲਪੀਜੀ ਗੈਸ, ਤੇਲ ਏਜੰਸੀਆਂ ਅਤੇ ਗੋਦਾਮ, ਪੈਟਰੋਲੀਅਮ ਰਿਫਾਇਨਰੀ ਤੇ ਡਿਪੂ, ਪੈਟਰੋ ਕੈਮੀਕਲ ਉਤਪਾਦਾਂ ਨੂੰ ਤਾਲਾਬੰਦੀ ਤੋਂ ਛੋਟ ਦਿੱਤੀ ਜਾਵੇਗੀ। ਵੈਟਰਨਰੀ ਹਸਪਤਾਲਾਂ ਤੇ ਗਊਸ਼ਾਲਾ ਨੂੰ ਵੀ ਇਸ ਤੋਂ ਛੋਟ ਦਿੱਤੀ ਜਾਵੇਗੀ।
ਸਰਕਾਰ ਨੇ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਇਹ ਪਾਬੰਦੀਆਂ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਸਿਹਤ ਵਿਭਾਗ ਨੇ ਸਪੱਸ਼ਟ ਕੀਤਾ ਕਿ ਸਾਰੇ ਲੋਕਾਂ ਨੂੰ ਘਰਾਂ ‘ਚ ਰਹਿਣ ਤੇ ਉਹ ਸਿਰਫ ਜ਼ਰੂਰੀ ਸੇਵਾਵਾਂ ਤੇ ਚੀਜ਼ਾਂ ਲਈ ਘਰ ਤੋਂ ਬਾਹਰ ਆ ਸਕਦੇ ਹਨ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਏ.ਬੀ.ਪੀ. ਸਾਂਝਾ