ਖੇਤੀ ਆਰਡੀਨੈਂਸਾਂ ਖ਼ਿਲਾਫ਼ ਲਾਮਬੰਦੀ ਮੀਟਿੰਗ

September 05 2020

ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਰਵਿੰਦਰ ਸਿੰਘ ਦੇਹਕਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਦੀਆਂ ਲਗਪਗ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਆਰਡੀਨੈਂਸ ਦੇ ਖ਼ਿਲਾਫ਼ 25 ਸਤੰਬਰ ਨੂੰ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਪ੍ਰੋਗਰਾਮ ਬਣਾਇਆ ਗਿਆ। ਇਸ ਮੀਟਿੰਗ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਖੇਤੀ ਆਰਡੀਨੈਂਸਾਂ ਦੇ ਹੱਕ ਵਿਚ ਬਿਆਨ ਦੇਣ ਦੀ ਘੋਰ ਨਿੰਦਾ ਕੀਤੀ ਗਈ। ਕਿਸਾਨ ਯੂਨੀਅਨ ਵੱਲੋਂ ਸਰਕਾਰ ਤੋਂ ਬੀਮਾ ਯੋਜਨਾ ਕਾਰਡ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਵਿਚ ਦੱਸਿਆ ਗਿਆ ਕਿ ਕਿਸਾਨਾਂ ਦੀ ਜ਼ਮੀਨ ਰੇਲਵੇ ਵੱਲੋਂ ਐਕੁਆਇਰ ਕੀਤੀ ਗਈ ਸੀ ਤੇ ਇਸ ਸਬੰਧੀ ਕੇਸ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਾਇਆ ਗਿਆ ਸੀ ਜਿਨ੍ਹਾਂ ਐੱਸਡੀਐੱਮ ਖਰੜ ਨੂੰ ਕਿਹਾ ਸੀ ਕਿ ਕਿਸਾਨਾਂ ਨੂੰ ਵਧਿਆ ਮੁਆਵਜ਼ਾ ਦਿੱਤਾ ਜਾਵੇ, ਪਰ ਅੱਠ ਮਹੀਨੇ ਲੰਘਣ ਮਗਰੋਂ ਵੀ ਅਦਾਇਗੀ ਨਹੀਂ ਹੋਈ।  

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune