ਸਿਆਸੀ ਆਗੂਆਂ ਦੇ ਪਿੰਡ ਆਉਣ ’ਤੇ ਰੋਕ ਲਾਈ

October 16 2020

ਗਿੱਦੜਬਾਹਾ ਨੇੜਲੇ ਪਿੰਡ ਛੱਤੇਆਣਾ ਵਿੱਚ ਕਿਸਾਨਾਂ ਨੇ ਅੱਜ ਮੀਟਿੰਗ ਕਰਕੇ ਸਾਰੀਆਂ ਸਿਆਸੀ ਪਾਰਟੀਆਂ ਦੇ ਪਿੰਡ ਵਿੱਚ ਸਿਆਸੀ ਮੀਟਿੰਗ ਕਰਨ ਅਤੇ ਘਰਾਂ ਵਿੱਚ ਆਉਣ ’ਤੇ ਰੋਕ ਲਗਾ ਦਿੱਤੀ ਹੈ। ਜਰਨੈਲ ਸਿੰਘ, ਜੀਤਾ ਸਿੰਘ, ਸਾਧੂ ਸਿੰਘ ਮਲਾਗਰ ਸਿੰਘ, ਗੁਰਮੇਲ ਸਿੰਘ, ਅਜੈਬ ਸਿੰਘ, ਗੁਰਜੰਟ ਸਿੰਘ ਜੱਜ ਅਤੇ ਭਗਤ ਸਿੰਘ ਨੇ ਆਦਿ ਨੇ ਦੱਸਿਆ ਕਿ ਇਹ ਫ਼ੈਸਲਾ ਲਿਆ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨੇ ਕਿਸਾਨ ਮਾਰੂ ਖੇਤੀ ਕਾਨੂੰਨ ਵਾਪਸ ਲੈਣ ਤਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਆਪਣੇ ਘਰਾਂ ਦੇ ਬਾਹਰ ਕਿਸਾਨ ਯੂਨੀਅਨ ਦੇ ਝੰਡੇ ਲਾਉਣਗੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune