21 ਅਪਰੈਲ ਨੂੰ ਜੱਥੇ ਰਵਾਨਾ ਕਰਨ ਦਾ ਫੈਸਲਾ

April 16 2021

ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਕਿਰਪਾਲ ਧੂਰੀ ਦੀ ਅਗਵਾਈ ਵਿੱਚ 197ਵੇ ਦਿਨ ਵੀ ਜਾਰੀ ਰਿਹਾ।ਇਸ ਮੌਕੇ ਕੇਂਦਰ ਸਰਕਾਰ, ਕਾਰਪੋਰੇਟ ਘਰਾਣਿਆਂ, ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕੇਂਦਰ ਸਰਕਾਰ ਦਾ ਕਿਸਾਨਾਂ ਪ੍ਰਤੀ ਅੜੀਅਲ ਰਵੱਈਏ ਦਾ ਮੂੰਹ ਮੋੜ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 21 ਅਪਰੈਲ ਨੂੰ ਦਿੱਲੀ ਦੇ ਬਾਰਡਰਾਂ ਲਈ ਕਿਸਾਨਾਂ ਦੇ ਕਾਫਲੇ ਰਵਾਨਾ ਕੀਤੇ ਜਾਣਗੇ। ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਮੌਕੇ , ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਭਰਭੂਰ ਸਿੰਘ, ਰਾਮ ਸਿੰਘ ਕੱਕੜਵਾਲ, ਗੁਰੀ ਮਾਨ ਧੂਰੀ, ਮਹਿੰਦਰ ਸਿੰਘ ਭਸੌੜ, ਗੁਰਮੀਤ ਕੌਰ,, ਚਰਨਜੀਤ ਸਿੰਘ ਹਥਨ,ਵੀ ਹਾਜ਼ਰ ਸਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune